ਭੇਤਭਰੇ ਹਾਲਾਤ ’ਚ ਕਤਲ ਕਰ ਪਟੜੀ ’ਤੇ ਸੁੱਟੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

Monday, Sep 06, 2021 - 10:13 AM (IST)

ਭੇਤਭਰੇ ਹਾਲਾਤ ’ਚ ਕਤਲ ਕਰ ਪਟੜੀ ’ਤੇ ਸੁੱਟੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

ਤਰਸਿੱਕਾ (ਤਰਸੇਮ) - ਬੀਤੀ ਰਾਤ ਪਿੰਡ ਸਾਧਪੁਰ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਕੋਲ ਸੂਏ ਦੀ ਪਟੜੀ ਤੋਂ ਇਕ ਨੌਜਵਾਨ ਦੀ ਲਾਸ਼ ਮਿਲਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਦਾ ਪਤਾ ਲੱਗਣ ’ਤੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਗਏ। ਘਟਨਾ ਸਥਾਨ ’ਤੇ ਪੁੱਜੇ ਪਿੰਡ ਦੇ ਸਰਪੰਚ ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲਸ ਥਾਣਾ ਜੰਡਿਆਲਾ ਗੁਰੂ ਨੂੰ ਦੇ ਦਿੱਤੀ ਗਈ। ਡੀ. ਐੱਸ. ਪੀ. ਜੰਡਿਆਲਾ ਗੁਰੂ ਦੀ ਅਗਵਾਈ ਹੇਠ ਪਹੁੰਚੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਤੇ ਪੋਸਟਮਾਰਟਨ ਲਈ ਹਸਪਤਾਲ ਭੇਜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਪਿੰਡ ਸਾਧਪੁਰ ਤੋਂ ਅੱਧਾ ਕਿਲੋਮੀਟਰ ਦੂਰ ਪੈਧੇ ਸੂਏ ਦੀ ਪਟੜੀ ਦੀ ਕੁਝ ਹੀ ਦੂਰੀ ’ਤੇ ਇਕ ਲਾਸ਼ ਪਈ ਸੀ। ਲਾਸ਼ ਨੂੰ ਵੇਖਣ ’ਤੇ ਪਤਾ ਲੱਗਦਾ ਸੀ ਕਿ ਇਸ ਦਾ ਕੁਝ ਸਮਾਂ ਪਹਿਲਾ ਹੀ ਕਤਲ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰਨ ’ਤੇ ਪੁਲਸ ਨੂੰ ਪਤਾ ਲੱਗਾ ਹੈ ਕਿ ਇਹ ਮ੍ਰਿਤਕ ਨੌਜਵਾਨ ਪਿੰਡ ਗੱਗੜੜਭਾਣਾ ਥਾਣਾ ਮਹਿਤਾ ਦਾ ਵਸਨੀਕ ਹੈ ਅਤੇ ਇਸ ਦੀ ਭੈਣ ਨੇੜਲੇ ਪਿੰਡ ਭੀਲੋਵਾਲ ’ਚ ਵਿਆਹੀ ਹੋਈ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


author

rajwinder kaur

Content Editor

Related News