ਕਪੂਰਥਲਾ ''ਚ ਕਾਤਲ ਪਤੀ ਗ੍ਰਿਫ਼ਤਾਰ, ਵਿਦੇਸ਼ ਤੋਂ ਆਉਂਦਿਆਂ ਹੀ ਪਤਨੀ ਦਾ ਕਰ ਦਿੱਤਾ ਸੀ ਬੇਰਹਿਮੀ ਨਾਲ ਕਤਲ

Thursday, Nov 02, 2023 - 09:49 PM (IST)

ਕਪੂਰਥਲਾ ''ਚ ਕਾਤਲ ਪਤੀ ਗ੍ਰਿਫ਼ਤਾਰ, ਵਿਦੇਸ਼ ਤੋਂ ਆਉਂਦਿਆਂ ਹੀ ਪਤਨੀ ਦਾ ਕਰ ਦਿੱਤਾ ਸੀ ਬੇਰਹਿਮੀ ਨਾਲ ਕਤਲ

ਕਪੂਰਥਲਾ (ਭੂਸ਼ਣ/ਮਹਾਜਨ) : ਬੀਤੇ ਦਿਨੀਂ ਪਿੰਡ ਸੰਧੂ ਚੱਠਾ ’ਚ ਇਕ ਵਿਆਹੁਤਾ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਸਬੰਧੀ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ ਮੁਲਜ਼ਮ ਪਤੀ ਸੁਖਦੇਵ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੰਡ ਸੰਧੂ ਚੱਠਾ ਥਾਣਾ ਸਦਰ ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਪੁੱਤ ਦੀ ਦਰਦਨਾਕ ਮੌਤ, ਪਿਤਾ ਗੰਭੀਰ ਜ਼ਖ਼ਮੀ

ਜ਼ਿਕਰਯੋਗ ਹੈ ਕਿ ਮ੍ਰਿਤਕ ਹਰਪ੍ਰੀਤ ਕੌਰ ਦਾ ਆਪਣੇ ਪਤੀ ਸੁਖਦੇਵ ਸਿੰਘ ਨਾਲ ਮਾਮੂਲੀ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰਕੇ ਉਥੋਂ ਭੱਜ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸੰਧੂ ਚੱਠਾ ਵਿਖੇ ਘਰ 'ਚ ਇਕੱਲੀ ਰਹਿੰਦੀ ਹਰਪ੍ਰੀਤ ਕੌਰ ਅਤੇ ਇਟਲੀ ਰਹਿੰਦੇ ਉਸ ਦੇ ਪਤੀ ਸੁਖਦੇਵ ਸਿੰਘ ਉਰਫ ਮੱਖਣ ਸਿੰਘ ਦਾ ਦੂਜਾ ਵਿਆਹ ਸੀ। ਉਨ੍ਹਾਂ ਦੇ ਵਿਆਹ ਨੂੰ 17 ਸਾਲ ਹੋ ਚੁੱਕੇ ਸਨ ਅਤੇ ਉਨ੍ਹਾਂ ਦੇ ਇਸ ਵਿਆਹ ਤੋਂ ਕੋਈ ਔਲਾਦ ਨਹੀਂ ਹੈ ਪਰ ਸੁਖਦੇਵ ਸਿੰਘ ਦੇ ਪਹਿਲੇ ਵਿਆਹ ਤੋਂ ਇਕ ਪੁੱਤਰ ਸੀ, ਜੋ ਵੱਖਰਾ ਰਹਿੰਦਾ ਸੀ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News