ਸਿਰ ’ਚ ਇੱਟ ਮਾਰ ਕੇ ਮਾਂ ਦਾ ਕਤਲ ਵਾਲਾ ਕਾਤਲ ਪੁੱਤ ਗ੍ਰਿਫ਼ਤਾਰ, ਇਨਵਰਟਰ ਪਿੱਛੇ ਹੋਇਆ ਸੀ ਲੜਾਈ-ਝਗੜਾ
Friday, May 10, 2024 - 11:00 PM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)– ਆਪਣੀ ਮਾਂ ਦਾ ਕਤਲ ਕਰਨ ਵਾਲੇ ਕਾਤਲ ਪੁੱਤਰ ਨੂੰ ਥਾਣਾ ਮਮਦੋਟ ਦੀ ਪੁਲਸ ਨੇ ਐੱਸ. ਐੱਚ. ਓ. ਗੁਰਿੰਦਰ ਸਿੰਘ ਦੀ ਅਗਵਾਈ ਹੇਠ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਖ਼ਰੀਦੇ ਇਨਵਰਟਰ ਨੂੰ ਲੈ ਕੇ ਪਰਿਵਾਰ ’ਚ ਹੋਏ ਲਡ਼ਾਈ-ਝਗਡ਼ੇ ’ਚ ਆਪਣੀ ਮਾਤਾ ਪਿਆਰੋ ਬਾਈ ਦੇ ਸਿਰ ’ਚ ਉਸ ਦੇ ਲਡ਼ਕੇ ਅਮਰਜੀਤ ਸਿੰਘ ਨੇ ਬੀਤੇ ਦਿਨੀਂ ਇੱਟ ਮਾਰ ਕੇ ਕਤਲ ਕਰ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ : ਅਜਿਹਾ ਦਰਿੰਦਾ ਪਿਓ ਕਿਸੇ ਨੂੰ ਨਾ ਮਿਲੇ! 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ, ਪਹਿਲਾਂ ਵੀ ਕਰ ਚੁੱਕਾ ਗਲਤ ਕੰਮ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਕਾਤਲ ਅਮਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਸਤੀ ਕਸ਼ਮੀਰ ਸਿੰਘ ਵਾਲੀ ਨੂੰ ਅਦਾਲਤ ’ਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਸ ਮੌਕੇ ਡੀ. ਐੱਸ. ਪੀ. ਦਿਹਾਤੀ ਨਵੀਨ ਕੁਮਾਰ, ਡੀ. ਐੱਸ. ਪੀ. ਗੁਰੂਹਰਸਹਾਏ ਅਤੁਲ ਸੋਨੀ ਤੇ ਥਾਣਾ ਮਮਦੋਟ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਗੁਰਿੰਦਰ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।