ਪੰਜਾਬ ''ਚ ਵੱਡੀ ਵਾਰਦਾਤ, ਹਥਿਆਰਬੰਦ ਮੁਲਜ਼ਮਾਂ ਨੇ ‘ਆਪ’ ਆਗੂ ਇੰਦਰਜੀਤ ਜੁਗਨੂੰ ’ਤੇ ਕੀਤਾ ਕਾਤਲਾਨਾ ਹਮਲਾ
Wednesday, Jul 24, 2024 - 03:46 PM (IST)
ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- 4 ਅਣਪਛਾਤੇ ਮੁਲਜ਼ਮਾਂ ਨੇ ਇਕ ਸਨਸਨੀਖੇਜ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੁਗਨੂੰ ’ਤੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ। ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਫਰਾਰ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੁਗਨੂੰ ਵਾਸੀ ਨਿਊ ਗੁਰੂ ਨਾਨਕ ਨਗਰ ਕਪੂਰਥਲਾ ਪਿੰਡ ਮੁਸ਼ਕਵੇਦ ਸੀਨਪੁਰਾ ’ਚ ਬੀਤੀ ਰਾਤ ਇਕ ਸਮਾਗਮ ’ਚ ਮੁੱਖ ਮਹਿਮਾਨ ਦੇ ਤੌਰ ’ਤੇ ਹਿੱਸਾ ਲੈ ਕੇ ਆਪਣੀ ਸਕੂਟਰੀ ’ਤੇ ਵਾਪਸ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਦੌਰਾਨ ਗੱਡੀ ’ਚੋਂ ਉਤਰੇ ਮੁਲਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਜੁਗਨੂੰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਇੰਦਰਜੀਤ ਜੁਗਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਬ ਡਿਵੀਜ਼ਨ ਹਰਪ੍ਰੀਤ ਸਿਮਘ ਅਤੇ ਐੱਸ. ਐੱਚ. ਓ. ਅਰਬਨ ਅਸਟੇਟ ਮਨਜੀਤ ਸਿੰਘ ਮੌਕੇ ’ਤੇ ਪਹੁੰਚੇ ਤੇ ਸੀਨੀਅਰ ‘ਆਪ’ ਆਗੂ ਇੰਦਰਜੀਤ ਜੁਗਨੂੰ ਦੇ ਬਿਆਨਾਂ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਸੰਗੀਨ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇੰਦਰਜੀਤ ਜੁਗਨੂੰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ 1.25 ਤੋਲੇ ਦੀ ਸੋਨੇ ਦੀ ਚੇਨ, 9500 ਰੁਪਏ ਨਕਦੀ ਅਤੇ ਹੋਰ ਕੀਮਤੀ ਸਾਮਾਨ ਵੀ ਮੁਲਜ਼ਮ ਖੋਹ ਕੇ ਲੈ ਗਏ।
ਇੰਦਰਜੀਤ ਜੁਗਨੂੰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾਵਾਂ ’ਤੇ ਵੀ ਪਹਿਲਾਂ ਕਾਤਲਾਨਾ ਹਮਲਾ ਹੋਇਆ ਸੀ, ਜਿਸ ’ਚ ਉਹ ਵਾਲ-ਵਾਲ ਬਚੇ ਸਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੂੰ ਮਿਲਣਗੇ ਤਾਂ ਜੋ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਫੋਨ ’ਤੇ ਮਿਲਦੀਆਂ ਹਨ, ਜਿਸ ਬਾਰੇ ਉਹ ਪਹਿਲਾਂ ਹੀ ਐੱਸ. ਐੱਸ. ਪੀ. ਕਪੂਰਥਲਾ ਤੋਂ ਲੈ ਕੇ ਡੀ. ਜੀ. ਪੀ. ਪੰਜਾਬ ਤੱਕ ਦੇ ਸੀਨੀਅਰ ਅਧਿਕਾਰੀਆਂ ਨੂੰ ਜਾਣਕਾਰੀ ਦੇ ਚੁੱਕੇ ਹਨ।
ਇਹ ਵੀ ਪੜ੍ਹੋ- ਕਰੋੜਾਂ ਦੀ ਹਵਾਲਾ ਰਾਸ਼ੀ ਫੜਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਦੋਆਬਾ ਦੇ 7 ਫਾਰੈਕਸ ਕਾਰੋਬਾਰੀਆਂ ਦੇ ਨਾਂ ਆਏ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।