ਪੰਜਾਬ ’ਚ ਅਜਾਇਬ ਘਰ 10 ਅਪ੍ਰੈਲ ਤਕ ਰਹਿਣਗੇ ਬੰਦ

03/26/2021 12:01:01 AM

ਚੰਡੀਗੜ੍ਹ, (ਅਸ਼ਵਨੀ)- ਪੰਜਾਬ ਭਰ ਵਿਚ ਕੋਵਿਡ-19 ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨੂੰ ਧਿਆਨ ਵਿਚ ਰੱਖਦਿਆਂ, ਪੰਜਾਬ ਸਰਕਾਰ ਨੇ 10 ਅਪ੍ਰੈਲ, 2021 ਤੱਕ ਆਮ ਲੋਕਾਂ ਲਈ ਅਜਾਇਬ ਘਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇਗਾ। ਸਿੱਖ ਵਿਰਾਸਤ ਅਤੇ ਸੱਭਿਆਚਾਰ ਦੇ ਇਸ ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਚ ਜਨਤਕ ਦਾਖਲੇ ’ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿਚ ਇਕ ਜਗ੍ਹਾ ਇਕੱਤਰ ਨਾ ਹੋਣ।

Bharat Thapa

This news is Content Editor Bharat Thapa