ਮੂਸੇਵਾਲਾ ਕਤਲਕਾਂਡ : ਫਾਰਚੂਨਰ ਗੱਡੀ ਵਾਲੇ ਸਤਬੀਰ ’ਤੇ ਜੇਲ੍ਹ ’ਚ ਕਾਤਿਲਾਨਾ ਹਮਲਾ

Saturday, Jul 09, 2022 - 10:39 PM (IST)

ਲੁਧਿਆਣਾ (ਸਿਆਲ)-ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ’ਚ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲ ਕਤਲਕਾਂਡ ਦੇ ਮੁਲਜ਼ਮ ’ਤੇ ਕੁਝ ਕੈਦੀਆਂ ਨੇ ਕਾਤਿਲਾਨਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਉਕਤ ਮੁਲਜ਼ਮ ਬੈਰਕ ਵੱਲ ਜਾ ਰਿਹਾ ਸੀ ਤਾਂ ਮੌਕਾ ਮਿਲਦੇ ਹੀ ਕੁਝ ਹੋਰ ਕੈਦੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਹਵਾਲਾਤੀ ਸਤਬੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਗਈ ਪਤਨੀ, ਪਿੱਛੋਂ ਪਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

PunjabKesari

ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾ ਕਰਨ ਵਾਲੇ ਮੁਲਜ਼ਮ ਕੈਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਹਵਾਲਾਤੀ ਸਤਬੀਰ ਸਿੰਘ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਤਬੀਰ ਨੂੰ ਮੂਸੇਵਾਲਾ ਕਤਲਕਾਂਡ ’ਚ ਵਰਤੇ ਗਏ ਹਥਿਆਰ ਆਪਣੀ ਫਾਰਚੂਨਰ ਗੱਡੀ ਰਾਹੀਂ ਸਪਲਾਈ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।  

ਇਹ ਖ਼ਬਰ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ


author

Manoj

Content Editor

Related News