ਮੂਸੇਵਾਲਾ ਕਤਲ ਕਾਂਡ : ਪੰਜਾਬ ਪੁਲਸ ਨੇ ਬਿਹਾਰ 'ਚ ਮਾਰਿਆ ਛਾਪਾ, ਇਕ ਹੋਰ ਗੈਂਗਸਟਰ ਗ੍ਰਿਫ਼ਤਾਰ

06/18/2022 1:35:07 AM

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਪੁਲਸ ਨੇ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਿਤ ਬਿਹਾਰ ਵਿੱਚ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਸ ਨੇ ਗੈਂਗਸਟਰ ਮੁਹੰਮਦ ਰਾਜਾ ਹੁਸੈਨ ਨੂੰ ਬਿਹਾਰ ਦੇ ਗੋਪਾਲਗੰਜ ਤੋਂ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਮੁਹੰਮਦ ਰਾਜਾ ਹੁਸੈਨ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਪੁਲਸ ਨੇ ਬਿਹਾਰ 'ਚ ਪੈਂਦੇ ਗੋਪਾਲਗੰਜ ਦੇ ਗੈਂਗਸਟਰ ਰਾਜਾ ਹੁਸੈਨ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਰਾਜਾ ਹੁਸੈਨ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਦਾ ਸਾਥੀ ਮੰਨਿਆ ਜਾ ਰਿਹਾ ਹੈ, ਜਿਸ ਦੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਪੁਲਸ ਨੇ ਬਿਹਾਰ ਵਿੱਚ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਾਜਾ ਹੁਸੈਨ ਨੂੰ ਬਿਹਾਰ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਮਾਮਲੇ 'ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦੀ ਥਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ : ਕਾਲਕਾ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਇਕ ਤੋਂ ਬਾਅਦ ਇਕ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਦਾ ਸਿਲਸਿਲਾ ਜਾਰੀ ਹੈ। ਪੰਜਾਬ ਪੁਲਸ ਇਸ ਕਤਲ ਕੇਸ 'ਚ ਹੁਣ ਤੱਕ 10 ਗ੍ਰਿਫ਼ਤਾਰੀਆਂ ਕਰ ਚੁੱਕੀ ਹੈ ਅਤੇ ਗ੍ਰਿਫ਼ਤਾਰ ਕੀਤੇ ਕਤਲ ਦੇ ਮੁੱਖ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ ਹੈ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਕਈ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਇਸ ਪੁੱਛਗਿੱਛ ਦੌਰਾਨ ਬਿਹਾਰ ਦੇ ਗੈਂਗਸਟਰ ਰਾਜਾ ਹੁਸੈਨ ਦਾ ਨਾਂ ਸਾਹਮਣੇ ਆਉਣ 'ਤੇ ਪੰਜਾਬ ਪੁਲਸ ਨੇ ਕਾਰਵਾਈ ਕੀਤੀ ਹੈ।

ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਸਾਬਕਾ ਵਿਧਾਇਕ ਗ੍ਰਿਫ਼ਤਾਰ, ਉਥੇ ਚੰਨੀ 'ਤੇ ਵੀ ਲਟਕੀ ਤਲਵਾਰ, ਪੜ੍ਹੋ TOP 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News