ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

Wednesday, Jun 15, 2022 - 12:07 PM (IST)

ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਚੰਡੀਗੜ੍ਹ (ਬਿਊਰੋ) - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਬੀਤੀ ਰਾਤ ਸਖ਼ਤ ਸੁਰੱਖਿਆ ਦੇ ਤਹਿਤ ਪੰਜਾਬ ਲਿਆਂਦਾ ਗਿਆ ਹੈ। ਇਸ ਦੌਰਾਨ ਕਈ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਅੱਜ ਤੜਕੇ ਸਵੇਰੇ 4.30 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨ ਲਈ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਮਿਲੀ ਜਾਣਕਾਰੀ ਅਨੁਸਾਰ ਪੁਲਸ ਰਿਮਾਂਡ ਦੌਰਾਨ ਪੰਜਾਬ ਪੁਲਸ ਲਾਰੈਂਸ ਨੂੰ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਕਈ ਸਵਾਲ ਪੁੱਛ ਸਕਦੀ ਹੈ। ਗੈਂਗਸਟਰ ਲਾਰੈਂਸ ਪੰਜਾਬ ਨਹੀਂ ਸੀ ਆਉਣਾ ਚਾਹੁੰਦਾ, ਕਿਉਂਕਿ ਉਸ ਨੂੰ ਡਰ ਹੈ ਕਿ ਪੰਜਾਬ ਪੁਲਸ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਉਸਦਾ ਐਨਕਾਊਂਟਰ ਕਰ ਸਕਦੀ ਹੈ। ਰਿਮਾਂਡ ’ਤੇ ਲਏ ਲਾਰੈਂਸ ਤੋਂ ਪੰਜਾਬ ਪੁਲਸ ਕਈ ਤਰ੍ਹਾਂ ਦੇ ਸਵਾਲ ਪੁੱਛ ਸਕਦੀ ਹੈ, ਜਿਵੇਂ.... 

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

1. ਉਸ ਦੀ ਸਿੱਧੂ ਮੂਸੇਵਾਲਾ ਨਾਲ ਦੁਸ਼ਮਣੀ ਕੀ ਸੀ?
2. ਜੇਲ੍ਹ 'ਚ ਬੈਠ ਕੇ ਉਸ ਨੇ ਮੂਸੇਵਾਲਾ ਦੇ ਕਤਲ ਦੀ ਯੋਜਨਾ ਕਿਵੇਂ ਬਣਾਈ ਸੀ?
3. ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਕਿੰਨੇ ਸ਼ਾਰਪ ਸ਼ੂਟਰ ਸਨ?
4. ਮੂਸੇਵਾਲਾ ਦੇ ਇਸ ਕਤਲ 'ਚ ਕਿਸ-ਕਿਸ ਦਾ ਹੱਥ ਹੈ?
5. ਮੂਸੇਵਾਲਾ ਦਾ ਕਤਲ ਕਰਨ ਲਈ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਕਿੱਥੋਂ ਮਿਲੇ ਸਨ ਅਤੇ ਕਿਸ ਨੇ ਦਿੱਤੇ ਸਨ?
6. ਮੂਸੇਵਾਲਾ ਨੂੰ ਮਾਰਨ ਲਈ AN-94 ਵਰਗਾ ਮਾਡਰਨ ਹਥਿਆਰ ਕਿੱਥੋਂ ਆਇਆ ਸੀ ਅਤੇ ਹੁਣ ਇਹ ਹਥਿਆਰ ਕਿੱਥੇ ਹਨ?
7. ਕੈਨੇਡਾ ਦੀ ਜੇਲ੍ਹ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਉਸ ਦਾ ਸੰਪਰਕ
ਕਿਵੇਂ ਹੁੰਦਾ ਹੈ?

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਮੁੱਖ ਮੁਲਜ਼ਮ ਮੰਨਿਆ ਗਿਆ ਹੈ। ਲਾਰੈਂਸ ਬਿਸ਼ਨੋਈ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਪੁਲਸ ਰਿਮਾਂਡ 'ਤੇ ਸੀ। 4 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਿਸ਼ਨੋਈ ਨੂੰ ਬੀਤੇ ਦਿਨ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਪਟਿਆਲਾ ਹਾਊਸ ਕੋਰਟ ਨੇ ਟ੍ਰਾਂਜਿਟ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਪੁਲਸ ਦੇ 50 ਦੇ ਕਰੀਬ ਪੁਲਸ ਮੁਲਾਜ਼ਮ, ਦੋ ਬੁਲੇਟ ਪਰੂਫ ਗੱਡੀਆਂ ਦੇ ਨਾਲ-ਨਾਲ 12 ਗੱਡੀਆਂ ਹੋਰ ਸਨ, ਜੋ ਲਾਰੈਂਸ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ਼ ਕਰਨਗੀਆਂ। 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News