ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੀ ਯਾਦ 'ਚ ਬਣਾਏਗੀ ਮਿਊਜ਼ਿਕ ਅਕੈਡਮੀ

06/02/2022 11:36:56 PM

ਚੰਡੀਗੜ੍ਹ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਮਾਨਸਾ 'ਚ ਮੂਸੇਵਾਲਾ ਦੀ ਯਾਦ 'ਚ ਇਕ ਮਿਊਜ਼ਿਕ ਅਕੈਡਮੀ ਬਣਾਉਣ ਜਾ ਰਹੀ ਹੈ ਜੋ ਸੂਬੇ 'ਚ ਸਭ ਤੋਂ ਵੱਡੀ ਮਿਊਜ਼ਿਕ ਅਕੈਡਮੀ ਵਜੋਂ ਜਾਣੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਨੂੰ ਇਹ ਮਿਊਜ਼ਿਕ ਅਕੈਡਮੀ ਇਕ ਸ਼ਰਧਾਂਜਲੀ ਦੇ ਤੌਰ 'ਤੇ ਅਰਪਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਈ 'ਚ ਵਸਤੂਆਂ ਦੇ ਨਿਰਯਾਤ ਨੇ ਬਣਾਇਆ ਰਿਕਾਰਡ, 15.46 ਫੀਸਦੀ ਦਾ ਹੋਇਆ ਵਾਧਾ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂਬਾਅਦ ਉਨ੍ਹਾਂ ਦੇ ਫੈਨਜ਼ ਨੂੰ ਕਾਫ਼ੀ ਸਦਮਾ ਲੱਗਿਆ ਹੈ। ਉਥੇ, ਮੁੱਖ ਮੰਤਰੀ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਜਾਂਚ ਨੂੰ ਲੈ ਕੇ ਵੀ ਉੱਚ ਪੱਧਰੀ ਐੱਸ.ਆਈ.ਟੀ. ਦਾ ਗਠਨ ਕੀਤਾ ਹੈ, ਜੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੀਨ 'ਚ ਆਏ ਜ਼ਬਰਦਸਤ ਭੂਚਾਲ ਕਾਰਨ 13,000 ਤੋਂ ਵੱਧ ਲੋਕ ਹੋਏ ਪ੍ਰਭਾਵਿਤ

ਉਥੇ, ਇਸ ਤੋਂ ਪਹਿਲਾਂ ਉਨ੍ਹਾਂ ਦੇ ਫੈਨਜ਼ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸਿੱਧੂ ਮੂਸੇਵਾਲਾ ਦੀ ਯਾਦ 'ਚ ਪਿੰਡ ਮੂਸਾ 'ਚ ਇਕ ਯਾਦਗਾਰ ਬਣਾਈ ਜਾਵੇ, ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸਿੱਧੂ ਮੂਸੇਵਾਲਾ ਦੀ ਯਾਦ 'ਚ ਇਕ ਮਿਊਜ਼ਿਕ ਅਕੈਡਮੀ ਬਣਾਉਣ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਜੇਕਰ ਰੂਸ ਜੰਗ ਜਿੱਤਦਾ ਹੈ ਤਾਂ ਯੂਰਪ 'ਚ ਸਾਰਿਆਂ ਲਈ ਖਰਾਬ ਸਮਾਂ ਆ ਜਾਵੇਗਾ : ਜ਼ੇਲੇਂਸਕੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Karan Kumar

This news is Content Editor Karan Kumar