ਪਾਕਿਸਤਾਨ ਖਿਲਾਫ ਉਤਰਿਆ ਮੁਸਲਿਮ ਭਾਈਚਾਰਾ, ਕੀਤੀ ਜੰਮ ਕੇ ਨਾਅਰੇਬਾਜ਼ੀ

Friday, Feb 15, 2019 - 04:35 PM (IST)

ਪਾਕਿਸਤਾਨ ਖਿਲਾਫ ਉਤਰਿਆ ਮੁਸਲਿਮ ਭਾਈਚਾਰਾ, ਕੀਤੀ ਜੰਮ ਕੇ ਨਾਅਰੇਬਾਜ਼ੀ

ਲੁਧਿਆਣਾ (ਨਰਿੰਦਰ) : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਦਹਿਸ਼ਤਗਰਦੀ ਹਮਲੇ 'ਚ ਦੇਸ਼ ਦੇ 44 ਜਵਾਨ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੂਰੇ ਦੇਸ਼ 'ਚ ਵੱਖ-ਵੱਖ ਤਰ੍ਹਾਂ ਦੇ ਸਮਾਗਮ ਅਤੇ ਪਾਕਿਸਤਾਨ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਲੁਧਿਆਣਾ ਦੀ ਜਾਮਾ ਮਸਜਿਦ ਵਿਖੇ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਪਾਕਿਸਤਾਨ ਅਤੇ ਦਹਿਸ਼ਤਗਰਦਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਸ਼ਾਹੀ ਇਮਾਮ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਉਹ ਸਖਤ ਸ਼ਬਦਾਂ 'ਚ ਇਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜਵਾਨ ਸ਼ਹੀਦ ਹੋਏ ਹਨ, ਉਨ੍ਹਾਂ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ 20-20 ਲੱਖ ਰੁਪਿਆ ਅਤੇ ਸਰਕਾਰੀ ਨੌਕਰੀ ਵੀ ਸਰਕਾਰ ਨੂੰ ਦੇਣੀ ਚਾਹੀਦੀ ਹੈ। 


author

Babita

Content Editor

Related News