ਸੀ. ਏ. ਏ. ਦੇ ਵਿਰੋਧ ''ਚ ਮੁਸਲਿਮ ਭਾਈਚਾਰੇ ਨੇ ਮਨਾਇਆ ''ਕਾਲਾ ਦਿਵਸ''

01/03/2020 4:27:50 PM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਸ਼ੁੱਕਰਵਾਰ ਨੂੰ 'ਨਾਗਰਿਕਤਾ ਸੋਧ ਐਕਟ' ਦੇ ਖਿਲਾਫ ਮੁਸਲਿਮ ਭਾਈਚਾਰੇ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਸਿਰਫ ਮੁਸਲਿਮ ਹੀ ਨਹੀਂ, ਸਗੋਂ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ ਅਤੇ ਨਾਗਰਿਕਤਾ ਸੋਧ ਐਕਟ ਦਾ ਜੰਮ ਕੇ ਵਿਰੋਧ ਕੀਤਾ।
ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਅੱਜ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਭਰ ਦੇ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਇਸ ਦੇ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਨਾਲ ਹੀ ਮੰਗ ਪੱਤਰ ਵੀ ਲੁਧਿਆਣਾ ਦੇ ਐੱਸ. ਡੀ. ਐੱਮ. ਨੂੰ ਮਸਜਿਦ 'ਚ ਬੁਲਾ ਕੇ ਸੌਂਪਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਕਾਲਾ ਕਾਨੂੰਨ ਹੈ ਅਤੇ ਭਾਈਚਾਰੇ ਦੇ ਵਿੱਚ ਫੁੱਟ ਪਾਉਣ ਲਈ ਇਸ ਨੂੰ ਬਣਾਇਆ ਗਿਆ ਹੈ। ਉਧਰ ਇਸ ਪ੍ਰਦਰਸ਼ਨ 'ਚ ਸਿਰਫ ਮੁਸਲਿਮ ਜਾਂ ਹਿੰਦੂ ਹੀ ਨਹੀਂ ਸਗੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ। ਸਿੱਖ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਸਲਿਮ ਧਰਮ ਦੇ ਨਾਲ ਅੱਜ ਵੀ ਖੜ੍ਹੇ ਹਨ ਕਿਉਂਕਿ ਗੁਰੂਆਂ ਵੱਲੋਂ ਹਮੇਸ਼ਾ ਸੁਨੇਹਾ ਦਿੱਤਾ ਗਿਆ ਸੀ ਕਿ ਜਿਸ 'ਤੇ ਵੀ ਜ਼ੁਲਮ ਹੋਵੇ, ਉਸ ਦਾ ਸਾਥ ਦੇਣਾ ਹੈ।

Babita

This news is Content Editor Babita