ਪੰਜਾਬ ਦੀਆਂ 'ਜੇਲ੍ਹਾਂ' 'ਚ ਬੰਦ ਮੁਸਲਿਮ ਕੈਦੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

Wednesday, Apr 14, 2021 - 12:50 PM (IST)

ਪੰਜਾਬ ਦੀਆਂ 'ਜੇਲ੍ਹਾਂ' 'ਚ ਬੰਦ ਮੁਸਲਿਮ ਕੈਦੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ/ਪਠਾਨਕੋਟ (ਰਮਨਜੀਤ, ਆਦਿੱਤਿਆ, ਰਾਜਨ) : ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ੇ ਰੱਖਣ ਦੀ ਮਹੱਤਤਾ ਨੂੰ ਦੇਖਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਕੈਦੀਆਂ ਦੀ ਸਹੂਲਤ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੰਧਾਵਾ ਨੇ ਕਿਹਾ ਕਿ ਰਮਜ਼ਾਨ ਦੇ ਮਹੀਨੇ ਦੌਰਾਨ ਜੇਲ੍ਹਾਂ ਵਿਚ ਬੰਦ ਮੁਸਲਿਮ ਭਾਈਚਾਰੇ ਦੇ ਬੰਦੀਆਂ ਨੂੰ ਬਾਹਰੋਂ ਖਾਣ-ਪੀਣ ਦਾ ਸਮਾਨ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪੋਤੇ ਨੇ Serial ਦੇਖ ਕਤਲ ਕੀਤੀ ਦਾਦੀ, ਲਾਸ਼ ਨੂੰ ਲਾਈ ਅੱਗ

ਉਨ੍ਹਾਂ ਕਿਹਾ ਕਿ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਜਾਂ ਹੋਰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਦਿੱਤਾ ਜਾਣ ਵਾਲਾ ਸਮਾਨ ਬੰਦੀ ਹਾਸਲ ਕਰ ਸਕਣਗੇ ਪਰ ਨਾਲ ਹੀ ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤਾਂ ਵੀ ਕੀਤੀਆਂ ਹਨ ਕਿ ਸੁਰੱਖਿਆ ਪੱਖੋਂ ਸਮਾਨ ਦੀ ਚੈਕਿੰਗ ਅਤੇ ਕੋਵਿਡ-19 ਦੇ ਪ੍ਰੋਟੋਕਾਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : ਕੋਰੋਨਾ : ਚੰਡੀਗੜ੍ਹ 'ਚ ਲੱਗੀਆਂ ਪਾਬੰਦੀਆਂ ਹੋਈਆਂ ਹੋਰ ਸਖ਼ਤ, ਇਨ੍ਹਾਂ ਟੂਰਿਸਟ ਥਾਵਾਂ 'ਤੇ 'Entry' ਬੰਦ

ਜੇਲ੍ਹ ਮੰਤਰੀ ਨੇ ਦੱਸਿਆ ਕਿ ਮੁਸਲਿਮ ਭਾਈਚਾਰੇ ਦੀ ਧਾਰਮਿਕ ਅਕੀਦਤ ਨੂੰ ਧਿਆਨ ਵਿਚ ਰੱਖਦਿਆਂ ਜੇਲ੍ਹਾਂ ਵਿਚ ਬੰਦੀਆਂ ਵੱਲੋਂ ਅਦਾ ਕੀਤੀ ਜਾਣ ਵਾਲੀ ਨਮਾਜ਼ ਲਈ ਵੀ ਜੇਲ੍ਹਾਂ ਵਿਚ ਪੂਰਾ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਜੇਲ੍ਹਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 


author

Babita

Content Editor

Related News