AC ਸਰਵਿਸ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਪੈ ਸਕਦੈ ਪਛਤਾਉਣਾ

Thursday, May 23, 2024 - 11:20 AM (IST)

ਧਨੌਲਾ (ਰਾਈਆਂ)- ਸਥਾਨਕ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਏ. ਸੀ. ਸਰਵਿਸ ਬਹਾਨੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਏ.ਸੀ. ਸਰਵਿਸ ਆਦਿ ਦਾ ਕੰਮ ਕਰਦੇ ਸਨ। ਉਨ੍ਹਾਂ ਨੇ ਬੀਤੇ ਦਿਨੀਂ ਕਿਸੇ ਦੇ ਘਰੋਂ ਚੈਨੀ ਚੋਰੀ ਦੀ ਕਥਿਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪਰਿਵਾਰ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਹੋਰਨਾਂ ਦੁਕਾਨਦਾਰਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਬਾਜ਼ਾਰ ’ਚ ਫੜ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਜਾਂਚ ਵਿਚ ਇਲਾਕੇ ਅੰਦਰ ਹੋਈਆਂ ਹੋਰ ਚੋਰੀਆਂ ਤੋਂ ਪਰਦਾ ਉੱਠ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਦੁਕਾਨ ਤੋਂ ਬਰਫ਼ ਲੈਣ ਆਈ ਮਾਸੂਮ ਬੱਚੀ ਨਾਲ ਦੁਕਾਨਦਾਰ ਨੇ ਕੀਤੀ ਹੈਵਾਨੀਅਤ

ਇਸ ਮੌਕੇ ਰਮਿੰਦਰ ਸਿੰਘ, ਰਾਮਾ ਸੇਠ, ਟੋਨੀ ਕੁਮਾਰ ਕਾਲਕੇ, ਰਿੰਕੂ ਕੁਮਾਰ, ਵਰਿੰਦਰ ਕੁਮਾਰ, ਮਹਿਕ ਸਟੂਡੀਓ, ਭੂਸ਼ਣ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਦੁਕਾਨਦਾਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਕਈ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੇ ਉਮੀਦ ਜਤਾਈ ਕਿ ਪੁਲਸ ਪੜਤਾਲ ਦੌਰਾਨ ਫੜੇ ਗਏ ਨੌਜਵਾਨਾਂ ਤੋਂ ਕਾਫੀ ਕੁਝ ਬਰਾਮਦ ਹੋਣ ਦੀ ਉਮੀਦ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News