ਚੰਡੀਗੜ੍ਹ ’ਚ ਮਾਸਕ ਪਹਿਨਣਾ ਹੋਇਆ ਲਾਜ਼ਮੀ, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ

Monday, Apr 25, 2022 - 07:25 PM (IST)

ਚੰਡੀਗੜ੍ਹ (ਬਿਊਰੋ) : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦਿਆਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫ਼ੈਸਲੇ ਤਹਿਤ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਭਰਨਾ ਪਵੇਗਾ। ਚੰਡੀਗੜ੍ਹ ’ਚ ਬੱਸ, ਟੈਕਸੀਆਂ, ਸਿਨੇਮਾਘਰ, ਕੋਚਿੰਗ ਸੈਂਟਰਾਂ, ਸਕੂਲ, ਦਫ਼ਤਰ, ਇਨਡੋਰ ਪ੍ਰੋਗਰਾਮਾਂ ’ਚ ਹਰ ਹਾਲ ’ਚ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਜੇ ਇਨ੍ਹਾਂ ਥਾਵਾਂ ’ਤੇ ਕੋਈ ਵਿਅਕਤੀ ਮਾਸਕ ਤੋਂ ਬਿਨਾਂ ਜਾਂਦਾ ਹੈ ਤਾਂ ਉਸ ਨੂੰ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।

ਇਹ ਵੀ ਪੜ੍ਹੋ : ਕੇਂਦਰ DAP ਤੇ NPK ਖਾਦਾਂ ਦੀਆਂ ਕੀਮਤਾਂ ’ਚ ਕੀਤਾ ਵਾਧਾ ਤੁਰੰਤ ਲਵੇ ਵਾਪਸ : ਅਕਾਲੀ ਦਲ

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਵੀ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ : ਅਮਰੀਕਾ ਸਥਿਤ ਰਾਸ਼ਟਰ ਵਿਰੋਧੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨਾਲ ਆਪਣੇ ਸਬੰਧਾਂ ਨੂੰ ਸਪੱਸ਼ਟ ਕਰੇ ‘ਆਪ’ : ਚੁੱਘ


Manoj

Content Editor

Related News