ਵੱਡੀ ਖ਼ਬਰ : ਇੰਤਕਾਲ ਦੇ ਮਾਮਲਿਆਂ ''ਚ ਪੰਜਾਬ ਸਰਕਾਰ ਦੇ ਸਖ਼ਤ ਹੁਕਮ, ਦਿੱਤੀ ਗਈ ਡੈੱਡ ਲਾਈਨ
Saturday, Nov 30, 2024 - 11:42 AM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫੀ ਇੰਤਕਾਲ 45 ਦਿਨ ਤੋਂ ਜ਼ਿਆਦਾ ਸਮੇਂ ਤੋਂ ਲੰਬਿਤ ਪਏ ਹਨ। ਕੁੱਝ ਇੰਤਕਾਲ ਤਾਂ ਇਕ ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਪਏ ਹਨ। ਇਸ ਗੰਭੀਰ ਕੋਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਮਾਲ ਵਿਭਾਗ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰਕੇ ਵਿਸ਼ੇਸ਼ ਮੁਹਿੰਮ ਚਲਾ ਕੇ ਸਾਰੇ ਪੈਂਡਿੰਗ ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ 31 ਦਸੰਬਰ ਤੱਕ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਅਚਾਨਕ ਪੰਜਾਬ ਦੇ ਇਸ ਡੇਰੇ 'ਚ ਪਹੁੰਚੇ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸੰਗਤ ਦੀ ਲੱਗ ਗਈ ਭੀੜ
ਮਾਲ ਅਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਝਗੜਾ ਰਹਿਤ ਇੰਤਕਾਲ ਦਰਜ ਕਰਵਾਉਣ ਜਾਂ ਮਨਜ਼ੂਰ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਜਾਂ ਕੋਈ ਅਧਿਕਾਰੀ/ਕਰਮਚਾਰੀ ਇਸ ਸਬੰਧੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 1100 ਉਤੇ ਸੂਚਿਤ ਕਰ ਸਕਦਾ ਹੈ। ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਸਮੀਖਿਆ ਲਈ ਡਿਪਟੀ ਕਮਿਸ਼ਨਰਾਂ ਨਾਲ 16 ਦਸੰਬਰ ਤੇ 31 ਦਸੰਬਰ ਨੂੰ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅਸਥੀਆਂ ਚੁਗਣ ਗਏ ਨੌਜਵਾਨ ਦਾ ਸ਼ਮਸ਼ਾਨਘਾਟ 'ਚ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e