ਬਰਗਾੜੀ ਮੋਰਚੇ ਦੀ ਸਮਾਪਤੀ ਮੰਡ ਦੀ ਆਪਹੁਦਰੀ : ਹਵਾਰਾ

12/20/2018 1:10:36 PM

ਚੰਡੀਗੜ੍ਹ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਨੂੰ ਸਮਾਪਤ ਕਰਨ ਦੀ ਆਪਹੁਦਰੀ ਕਾਰਵਾਈ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਸ੍ਰੀ ਅਕਾਲ ਤਖਤ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਭਵਿੱਖ 'ਚ ਉਲੀਕੇ ਜਾਣ ਵਾਲੇ ਸੰਘਰਸ਼ ਦੀ ਜ਼ਿੰਮੇਵਾਰੀ ਆਪਣੇ ਹੱਥਾਂ 'ਚ ਲੈਂਦਿਆਂ ਐਲਾਨ ਕੀਤਾ ਕਿ ਉਹ ਜਲਦ ਹੀ ਪੰਜ ਸਿੰਘਾਂ 'ਤੇ ਆਧਾਰਤ ਕਮੇਟੀ ਦਾ ਗਠਨ ਕਰਨਗੇ ਅਤੇ ਅਗਲੇ ਸੰਘਰਸ਼ ਦੀ ਅੰਤਿਮ ਪ੍ਰਵਾਨਗੀ ਦੇਣ ਦਾ ਮੁਕੰਮਲ ਅਧਿਕਾਰ ਇਸ ਕਮੇਟੀ ਦੇ ਹੱਥ 'ਚ ਹੀ ਹੋਵੇਗਾ। 

ਦੱਸ ਦੇਈਏ ਕਿ ਪਿਛਲੇ ਸਮੇਂ ਬਰਗਾਰੜੀ ਮੋਰਚਾ ਸਮਾਪਤ ਕਰਨ ਕਾਰਨ ਦੋ ਮੁਤਵਾਜ਼ੀ ਜਥੇਦਾਰਾਂ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਨੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਮਨਮਾਨੇ ਢੰਗ ਨਾਲ ਮੋਰਚਾ ਸਮਾਪਤ ਕਰਕੇ ਸਿੱਖ ਕੌਮ ਨਾਲ ਧੋਖਾ ਕੀਤਾ ਹੈ।ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਅਤੇ ਗਿਆਨੀ ਗੁਰਚਰਨ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਗਤਾਰ ਸਿੰਘ ਹਵਾਰਾ ਦਾ ਪੱਤਰ ਜਾਰੀ ਕੀਤਾ ਹੈ। ਇਸ ਪੱਤਰ 'ਚ ਉਨ੍ਹਾਂ ਕਿਹਾ ਕਿ ਜਥੇਦਾਰ ਧਿਆਨ ਸਿੰਘ ਮੰਡ ਨੇ ਆਪਹੁਦਰੀ ਕੀਤੀ ਹੈ ਪਰ ਉਨ੍ਹਾਂ ਦੀ ਹਮਾਇਤ 'ਚ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਸਮੇਤ ਕਈ ਹੋਰ ਸੰਘਰਸ਼ਸ਼ੀਲ ਪੰਥਕ ਧਿਰਾਂ ਸ਼ਾਮਲ ਹਨ, ਜਿਨ੍ਹਾਂ ਦੀ ਪੰਥਪ੍ਰਸਤੀ 'ਤੇ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ। 

ਮੋਰਚੇ ਦੀ ਸਮਾਪਤੀ ਕਾਰਨ ਸਿੱਖ ਸੰਗਤਾਂ 'ਚ ਨਿਰਾਸ਼ਾ ਪਸਰੀ ਪਈ ਹੈ। ਉਨ੍ਹਾਂ ਲਿਖਿਆ ਹੈ ਕਿ ਅੱਗੇ ਤੋਂ ਕੋਈ ਵੀ ਸੰਘਰਸ਼ ਚਲਾਉਣ ਜਾਂ ਉਸ ਦੇ ਫ਼ੈਸਲੇ ਲੈਣ ਦਾ ਅਧਿਕਾਰ ਕਿਸੇ ਇਕ ਵਿਅਕਤੀ ਨੂੰ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਕੌਮ ਦੀ 5 ਸਿੰਘਾਂ 'ਤੇ ਆਧਾਰਤ ਕਮੇਟੀ ਬਣਾਉਣਗੇ। ਹਵਾਰਾ ਨੇ ਲਿਖਿਆ ਹੈ ਕਿ ਬਰਗਾੜੀ ਮੋਰਚੇ ਦੌਰਾਨ ਉਨ੍ਹਾਂ ਦਾ ਕੋਈ ਵੀ ਦਿਸ਼ਾ-ਨਿਰਦੇਸ਼ ਨਾ ਮੰਨਣ ਦੇ ਬਾਵਜੂਦ ਉਨ੍ਹਾਂ ਨੇ ਏਕਤਾ ਖਾਤਰ ਕੋਈ ਸਖਤ ਫ਼ੈਸਲਾ ਲੈਣ ਤੋਂ ਸੰਕੋਚ ਕੀਤਾ ਸੀ।


rajwinder kaur

Content Editor

Related News