ਹੁਣ ਲੁਧਿਆਣਾ ਦੇ ਮਥੂਟ ਫਾਇਨਾਂਸ 'ਤੇ ਲੁਟੇਰਿਆਂ ਨੇ ਮਾਰਿਆ ਡਾਕਾ, ਚਲਾਈਆਂ ਗੋਲ਼ੀਆਂ

Friday, Oct 16, 2020 - 06:15 PM (IST)

ਹੁਣ ਲੁਧਿਆਣਾ ਦੇ ਮਥੂਟ ਫਾਇਨਾਂਸ 'ਤੇ ਲੁਟੇਰਿਆਂ ਨੇ ਮਾਰਿਆ ਡਾਕਾ, ਚਲਾਈਆਂ ਗੋਲ਼ੀਆਂ

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੇ ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਇਨਾਂਸ 'ਤੇ ਅੱਜ ਪੁਲਸ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਨਾਕਾਮ ਕਰਦੇ ਹੋਏ ਡਾਕਾ ਮਾਰਨ ਆਏ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ। ਦਰਅਸਲ ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਇਨਾਂਸ 'ਤੇ ਅੱਜ 6 ਹਥਿਆਰਬੰਦ ਲੁਟੇਰਿਆਂ ਨੇ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਸਟਾਫ ਦੇ ਤਿੰਨ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਸੋਨਾ ਅਤੇ ਨਕਦੀ ਲੁੱਟ ਲਈ। ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਰਹੇ ਤਿੰਨ ਤਿੰਨ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ :  ਖ਼ੌਫਨਾਕ ਘਟਨਾ, ਪਿਓ ਨੇ ਪਿੱਲਰ 'ਚ ਮਾਰ ਕੇ ਮਾਰ ਮੁਕਾਈ 5 ਮਹੀਨਿਆਂ ਦੀ ਧੀ

PunjabKesari

ਇਥੇ ਹੀ ਬਸ ਨਹੀਂ ਬੈਂਕ ਦੇ ਮੁਲਾਜ਼ਮਾਂ ਨੇ ਜਦੋਂ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਫਰਾਰ ਹੋਣ ਲੱਗੇ ਗੋਲ਼ੀਆਂ ਚਾਲ ਦਿੱਤੀਆਂ। ਇਸ ਵਾਰਦਾਤ ਵਿਚ 3 ਲੋਕ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦਾ ਦਾਅਵਾ ਹੈ ਕਿ ਲੁਟੇਰੇ ਲੁੱਟ ਨਹੀਂ ਕਰ ਸਕੇ ਹਨ। ਵਾਰਦਾਤ ਤੋਂ ਬਾਅਦ ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਜੇਲ 'ਚ ਬੰਦ ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਬਾਰੇ ਵੱਡੀ ਗੱਲ ਆਈ ਸਾਹਮਣੇ


author

Gurminder Singh

Content Editor

Related News