''ਪਤਨੀ ਸਾਰੀ ਰਾਤ ਫੋਨ ਚਲਾਉਂਦੀ ਹੈ, ਮੈਨੂੰ ਨੀਂਦ ਨਹੀਂ ਆਉਂਦੀ'', ਇੰਨਾ ਕਹਿਣ ਦੀ ਦੇਰ ਸੀ ਕਿ...
Monday, Jul 14, 2025 - 11:34 AM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : 'ਮੇਰੀ ਪਤਨੀ ਸਾਰੀ ਰਾਤ ਫੋਨ ਚਲਾਉਂਦੀ ਹੈ ਅਤੇ ਮੈਨੂੰ ਨੀਂਦ ਨਹੀਂ ਆਉਂਦੀ'। ਸ਼ਰਾਬ ਪੀ ਰਹੇ ਦੋਸਤ ਨੇ ਮਜ਼ਾਕ 'ਚ ਉਕਤ ਗੱਲ ਦਾ ਜਵਾਬ ਦਿੰਦਿਆਂ ਕਹਿ ਦਿੱਤਾ ਕਿ ਪਤਨੀ ਨੂੰ ਵੀ ਦੋ ਪੈੱਗ ਲਵਾ ਦਿੰਦੇ ਹਾਂ, ਉਹ ਸੌਂ ਜਾਵੇਗੀ। ਬੱਸ ਫਿਰ ਕੀ ਸੀ, ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਪਹਿਲਾਂ ਤਾਂ ਆਪਣੇ ਦੋਸਤ ਦੀ ਰੱਜ ਕੇ ਕੁੱਟਮਾਰ ਕੀਤੀ ਅਤੇ ਫਿਰ ਜ਼ਬਰਦਸਤੀ ਉਸ ਨੂੰ ਜ਼ਹਿਰੀਲੀ ਚੀਜ਼ ਪਿਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਸ ਮਾਮਲੇ ਸਬੰਧੀ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਤ ਤੋਂ ਪਹਿਲਾਂ ਪੁਲਸ ਨੂੰ ਦਿੱਤੇ ਬਿਆਨ ’ਚ ਗੁਰਪਿਆਰ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਕੁਟੀ ਮੌੜ ਗੁਰੂਹਰਸਹਾਏ ਨੇ ਦੋਸ਼ ਲਾਉਂਦੇ ਦੱਸਿਆ ਰਾਤ ਨੂੰ ਜਦ ਉਹ ਆਪਣੇ ਘਰ ਜਾ ਰਿਹਾ ਸੀ ਤਾਂ ਕੁਟੀ ਮੋੜ ’ਤੇ ਉਸ ਨੂੰ ਹੈਪੀ ਅਤੇ ਹੈਰੀ ਮਿਲੇ, ਜੋ ਉਸ ਨੂੰ ਆਪਣੇ ਘਰ ਲੈ ਗਏ ਅਤੇ ਤਿੰਨਾਂ ਨੇ ਇਕੱਠੇ ਬੈਠ ਕੇ ਸ਼ਰਾਬ ਪੀਤੀ।
ਇਹ ਵੀ ਪੜ੍ਹੋ : ਮੁਫ਼ਤ ਇਲਾਜ ਤੋਂ ਪਹਿਲਾਂ ਪੰਜਾਬੀਆਂ ਨੂੰ ਲੈ ਕੇ ਹੈਰਾਨ ਕਰਦਾ ਖ਼ੁਲਾਸਾ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਉਸ ਨੇ ਦੱਸਿਆ ਕਿ ਹੈਪੀ ਨੇ ਉਸ ਨੂੰ ਦੱਸਿਆ ਕਿ ਮੇਰੀ ਪਤਨੀ ਸਾਰੀ ਰਾਤ ਫੋਨ ਚਲਾਉਂਦੀ ਹੈ ਅਤੇ ਮੈਨੂੰ ਨੀਂਦ ਨਹੀਂ ਆਉਂਦੀ, ਜਿਸ ’ਤੇ ਉਸ ਨੇ ਮਜ਼ਾਕ ’ਚ ਕਹਿ ਦਿੱਤਾ ਕੇ ਚਲੋ ਉਸ ਨੂੰ ਵੀ ਦੋ ਪੈੱਗ ਲਵਾ ਦਿੰਦੇ ਹਾਂ, ਉਹ ਸੌਂ ਜਾਵੇਗੀ। ਇਸ ’ਤੇ ਹੈਪੀ ਅਤੇ ਹੈਰੀ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸਨੂੰ ਧੱਕੇ ਨਾਲ ਜ਼ਹਿਰੀਲੀ ਦਵਾਈ ਪਿਲਾ ਦਿੱਤੀ। ਪੁਲਸ ਨੂੰ ਇਹ ਬਿਆਨ ਦਰਜ ਕਰਵਾਉਣ ਤੋਂ ਬਾਅਦ ਨੌਜਵਾਨ ਗੁਰਪਿਆਰ ਸਿੰਘ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਲੱਗੀਆਂ ਮੌਜਾਂ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕ ਗੁਰਪਿਆਰ ਦੇ ਪਰਿਵਾਰ ਨੇ ਲਾਸ਼ ਥਾਣਾ ਗੁਰੂਹਰਸਹਾਏ ਅੱਗੇ ਰੱਖ ਕੇ ਧਰਨਾ ਲਗਾ ਦਿੱਤਾ ਹੈ। ਪਰਿਵਾਰ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਨਾ ਚੁੱਕਣ ਦੀ ਗੱਲ ਕਹੀ ਹੈ। ਦੂਜੇ ਪਾਸੇ ਥਾਣਾ ਗੁਰੂਹਰਸਹਾਏ ਦੇ ਐੱਸ. ਐੱਚ. ਓ. ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8