ਕਾਲੇ ਕਾਨੂੰਨ ਦੇ ਵਿਰੋਧ ’ਚ ਭੁੱਖ ਹੜਤਾਲ ’ਤੇ ਬੈਠੇ ਯੂਥ ਕਾਂਗਰਸ

03/02/2020 12:57:41 PM

ਨਾਭਾ (ਰਾਹੁਲ) - ਨਾਗਰਿਕਤਾ ਸੋਧ ਕਾਨੂੰਨ ਦੇ ਸਬੰਧ ’ਚ ਪੂਰੇ ਦੇਸ਼ ਭਰ ’ਚ ਮੋਦੀ ਸਰਕਾਰ ਦੇ ਖਿਲਾਫ ਰੋਸ ਮਾਰਚ ਅਤੇ ਪੁਤਲੇ ਫੂਕੇ ਜਾ ਰਹੇ ਹਨ। ਉਸੇ ਤਰ੍ਹਾਂ ਨਾਭਾ ’ਚ ਵੀ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੋਧ ’ਚ ਯੂਥ ਕਾਂਗਰਸ ਦੇ ਪ੍ਰਧਾਨ ਦੀ ਅਗਵਾਈ ’ਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਭੁੱਖ ਹੜਤਾਲ ’ਤੇ ਬੈਠੇ ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭੁੱਖ ਹੜਤਾਲ ’ਤੇ ਬੈਠੇ ਨਾਭਾ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਲੋਕ ਅੱਜ ਸੜਕਾਂ ’ਤੇ ਆ ਗਏ ਹਨ। ਮੋਦੀ ਸਰਕਾਰ ਨੇ ਜੋ ਕਾਲਾ ਕਾਨੂੰਨ ਲਾਗੂ ਕੀਤਾ ਹੈ, ਉਸ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਯੂਥ ਕਾਂਗਰਸ ਵੱਡਾ ਸੰਘਰਸ਼ ਉਲੀਕਣ ਦੇ ਲਈ ਮਜਬੂਰ ਹੋ ਜਾਵੇਗੀ। 

ਕਾਂਗਰਸ ਪਾਰਟੀ ਦੇ ਦਿਹਾਤੀ ਪ੍ਰਧਾਨ ਬਲਵਿੰਦਰ ਬਿੱਟੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰੇਮ ਕੁਮਾਰ ਗਾਗਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ’ਚ ਦੰਗੇ ਕਰਵਾ ਕੇ ਹਿੰਦੂ ਮੁਸਲਮਾਨਾਂ ਦੀ ਏਕਤਾ ਨੂੰ ਭੰਗ ਕਰ ਦਿੱਤਾ ਹੈ। ਬੀਤੇ ਦਿਨੀਂ ਦਿੱਲੀ ’ਚ ਹਿੰਸਕ ਝੜੱਪਾਂ ਹੋ ਰਹੀਆਂ ਹਨ, ਜਿਸ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਕਤ ਲੋਕਾਂ ਦੀ ਮੌਤ ਦਾ ਜ਼ਿੰਮੇਵਾਰ ਸਿਰਫ ਅਤੇ ਸਿਰਫ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈ।

rajwinder kaur

This news is Content Editor rajwinder kaur