ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ-ਪੁੱਤ ਦੀ ਦਰਦਨਾਕ ਮੌਤ

Thursday, Oct 22, 2020 - 09:40 AM (IST)

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ-ਪੁੱਤ ਦੀ ਦਰਦਨਾਕ ਮੌਤ

ਨਾਭਾ (ਖੁਰਾਣਾ, ਭੂਪਾ): ਨਾਭਾ-ਪਟਿਆਲਾ ਰੋਡ ਨਜ਼ਦੀਕ ਪਿੰਡ ਘਮਰੋਦਾ ਵਿਖੇ 2 ਕਾਰਾਂ ਅਤੇ ਮੋਟਰਸਾਈਕਲ ਵਿਚਕਾਰ ਟੱਕਰ 'ਚ ਮੋਟਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਆਪਣੇ ਹੀ ਰੱਖਣ ਲੱਗੇ ਬੱਚੀਆਂ 'ਤੇ ਗੰਦੀ ਨਜ਼ਰ, ਹੁਣ ਮਾਮੇ ਵਲੋਂ ਮਾਸੂਮ ਭਾਣਜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ 55 ਸਾਲ ਅਤੇ ਪੁੱਤਰ ਪਲਵਿੰਦਰ ਸਿੰਘ 22 ਸਾਲ ਵਜੋਂ ਹੋਈ ਹੈ। ਪੁਲਸ ਮੁਤਾਬਕ ਸਵਿਫ਼ਟ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਣ ਇਹ ਘਟਨਾ ਵਾਪਰੀ। ਪੁਲਸ ਨੇ ਪਿਉ-ਪੁੱਤ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ 'ਚ ਭੇਜ ਦਿੱਤਾ ਹੈ। ਇਸ ਮੌਕੇ ਰੋਹਟੀ ਪੁਲ ਚੌਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਜਦੋਂ ਕੰਟਰੋਲ ਰੂਮ ਤੋਂ ਫੋਨ ਆਇਆ ਤਾਂ ਅਸੀਂ ਮੌਕੇ 'ਤੇ ਪੁੱਜੇ ਅਤੇ ਐਕਸੀਡੈਂਟ 'ਚ ਪਿਉ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ ਅਤੇ ਇਹ ਹਾਦਸਾ ਸਵਿਫਟ, ਬਰੀਜ਼ਾ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਇਆ ਅਤੇ ਪੁਲਸ ਦੇ ਕਹਿਣ ਮੁਤਾਬਕ ਸਵਿਫਟ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਅਸੀਂ ਹੁਣ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ 'ਚ ਰੱਖਵਾ ਦਿੱਤਾ ਹੈ, ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੁੱਤ ਦਾ ਜਨਮ ਦਿਨ ਮਨਾਉਣ ਦੀ ਜਿੱਦ ਅੱਗੇ ਹਾਰੀ ਜ਼ਿੰਦਗੀ, ਗੁੱਸੇ 'ਚ ਆਏ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ


author

Baljeet Kaur

Content Editor

Related News