ਕਬਾੜ ਦੇ ਗੁਦਾਮ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Monday, May 25, 2020 - 03:22 PM (IST)

ਕਬਾੜ ਦੇ ਗੁਦਾਮ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਨਾਭਾ (ਰਾਹੁਲ) : ਪੰਜਾਬ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਸਾਹਮਣੇ ਆਇਆ ਹੈ, ਜਿਥੇ ਕਬਾੜ ਦੇ ਵੱਡੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨੇ ਬਾਹਰ ਸੜਕ 'ਤੇ ਖੜ੍ਹੀਆਂ ਗੱਡੀਆਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਅੱਗ ਬੁਝਾਊ ਦਸਤਿਆਂ ਵਲੋਂ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਮਾਮੂਲੀ ਝਗੜੇ ਦੌਰਾਨ ਕਾਂਗਰਸੀ ਆਗੂ ਨੇ ਅਕਾਲੀਆਂ 'ਤੇ ਚਲਾਈਆਂ ਗੋਲੀਆਂ, 1 ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਦਾਮ ਮਾਲਕ ਤਰਪਣ ਸਿੰਘ ਨੇ ਦੱਸਿਆ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਰੀਬ 6 ਲੱਖ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ  ਪਟਿਆਲਾ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ ਅਤੇ ਮੌਕੇ 'ਤੇ ਅੱਗ ਬੁਝਾਊ ਦਸਤਿਆਂ ਵਲੋਂ ਇਸ 'ਤੇ ਕਾਬੂ ਪਾਇਆ ਗਿਆ ਹੈ।

ਇਹ ਵੀ ਪੜ੍ਹੋ : ਡੇਰਾ ਸੰਚਾਲਕ ਬਬਲੀ ਮਹੰਤ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ


author

Baljeet Kaur

Content Editor

Related News