ਨਾਭਾ ''ਚ ਅੱਗ ਲੱਗਣ ਨਾਲ 12 ਏਕੜ ਕਣਕ ਦੀ ਫਸਲ ਸੜ ਕੇ ਸੁਆਹ
Wednesday, Apr 24, 2019 - 03:25 PM (IST)

ਨਾਭਾ (ਰਾਹੁਲ)—ਖੇਤਾਂ 'ਚ ਖੜ੍ਹੀ ਤਿਆਰ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਕ ਨਾਭਾ ਬਲਾਕ ਦੇ ਪਿੰਡ ਚਹਿਲ ਪੜੀ ਪਨੈਚਾ ਅਤੇ ਭਗਵਾਨਪੁਰ ਦੇ ਕਿਸਾਨਾਂ ਦੀ ਫਸਲ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਕਿਸਾਨਾਂ ਦੀ 12 ਏਕੜ ਖੜ੍ਹੀ ਕਣਕ ਦੀ ਫਸਲ ਅਤੇ 23 ਏਕੜ ਨਾੜ ਨੂੰ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਇਸ 'ਚ ਜ਼ਿਆਦਾਤਰ ਕਿਸਾਨਾਂ ਵਲੋਂ ਠੇਕੇ 'ਤੇ ਜ਼ਮੀਨ ਲਈ ਹੋਈ ਸੀ। ਅੱਗ ਲੱਗਣ ਕਾਰਨ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੇ ਕਾਬੂ ਪਾਇਆ।