ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

02/08/2022 4:33:15 PM

ਨਾਭਾ (ਰਾਹੁਲ) - ਪੰਜਾਬ ਵਿੱਚ ਬਿਜਲੀ ਬੋਰਡ ਦੀਆਂ ਨਲਾਇਕੀਆਂ ਕਾਰਨ ਲਗਾਤਾਰ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ। ਬਿਜਲੀ ਬੋਰਡ ਦੀ ਅਜਿਹੀ ਇਕ ਨਲਾਇਕੀ ਉਦੋਂ ਸਾਹਮਣੇ ਆਈ, ਜਦੋਂ ਨਾਭਾ ਬਲਾਕ ਦੇ ਪਿੰਡ ਲੁਬਾਣਾ ਵਿਖੇ ਖੇਤਾਂ ਵਿਚ ਬਿਜਲੀ ਦੀ ਤਾਰ ਧਰਤੀ ’ਤੇ ਡਿੱਗੀ ਪਈ। ਇਸ ਦੌਰਾਨ ਦੋ ਸਕੇ ਭਰਾ, ਜੋ ਖੇਤਾਂ ਵਿੱਚ ਰੇਹ ਪਾ ਰਹੇ ਸਨ, ਦੀ ਤਾਰ ਵਿਚ ਕਰੰਟ ਆਉਣ ਨਾਲ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਮਿਲੀ ਜਾਣਕਾਰੀ ਅਨੁਸਾਰ ਉਕਤ ਦੋਵੇਂ ਭਰਾ ਖੇਤਾਂ ’ਚ ਰੇਹ ਪਾ ਰੇਹ ਸਨ। ਇਸ ਦੌਰਾਨ ਇੱਕ ਭਰਾ ਨੂੰ ਧਰਤੀ ’ਤੇ ਡਿੱਗੀ ਤਾਰ ’ਚ ਆਏ ਕਰੰਟ ਨੇ ਆਪਣੀ ਲਪੇਟ ’ਚ ਲੈ ਲਿਆ। ਦੂਜੇ ਭਰਾ ਨੇ ਜਦੋਂ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਕਰੰਟ ਨੇ ਉਸ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਦੋਵੇਂ ਭਰਾਵਾਂ ਦੀ ਮੌਕੇ ’ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਪਸਰ ਗਿਆ। 

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਦੱਸ ਦੇਈਏ ਕਿ ਮ੍ਰਿਤਕ ਦੋਵੇਂ ਭਰਾਵਾਂ ਇੱਕੋ ਘਰ ਵਿੱਚ ਵਿਆਹੇ ਹੋਏ ਸਨ। ਇਸ ਘਟਨਾ ਨਾਲ ਜਿੱਥੇ ਉਨ੍ਹਾਂ ਦੀਆਂ ਪਤਨੀਆਂ ਵਿਧਵਾ ਹੋ ਗਈਆਂ, ਉਥੇ ਬੱਚੇ ਵੀ ਅਨਾਥ ਹੋ ਗਏ। ਉਨ੍ਹਾਂ ਦੇ ਮਾਂ-ਬਾਪ ਵੀ ਹੁਣ ਕਿਸ ਦੇ ਸਹਾਰੇ ਆਪਣੀ ਜ਼ਿੰਦਗੀ ਬਤੀਤ ਕਰਨਗੇ। 2 ਨੌਜਵਾਨਾਂ ਦੀ ਮੌਤ ਹੋ ਜਾਣ ’ਤੇ ਪਰਿਵਾਰ ਦੇ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਇਸ ਦੁਖ਼ਦ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਿਹਾ ਕਿ ਹਰਵੀਰ ਸਿੰਘ ਤੇ ਜਸਬੀਰ ਸਿੰਘ ਦੀ ਜੋ ਮੌਤ ਹੋਈ ਹੈ। ਇਸ ਲਈ ਬਿਜਲੀ ਬੋਰਡ ਦੇ ਅਧਿਕਾਰੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਇਸ ਟੁੱਟੀ ਹੋਈ ਤਾਰ ਨੂੰ ਠੀਕ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

rajwinder kaur

This news is Content Editor rajwinder kaur