Night Duty ਤੋਂ ਪਰਤ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ, ਤੜਫ-ਤੜਫ ਕੇ ਨਿਕਲੀ ਜਾਨ

Thursday, Oct 24, 2024 - 11:59 AM (IST)

ਨਾਭਾ (ਰਾਹੁਲ ਖੁਰਾਨਾ): ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਕਿਸੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਦਾ ਪਤਾ ਸਵੇਰੇ ਹੀ ਲੱਗਾ ਜਦੋਂ ਰਾਹਗੀਰਾਂ ਵੱਲੋਂ ਲਾਸ਼ ਨੂੰ ਵੇਖਿਆ ਤਾਂ ਮੌਕੇ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪਿੰਡ ਹਸਨਪੁਰ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਰਾਤ ਨੂੰ ਡਿਊਟੀ ਕਰਕੇ ਘਰੇ ਪਰਤ ਰਿਹਾ ਸੀ ਤਾਂ ਘਰ ਜਾਣ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।

ਇਹ ਖ਼ਬਰ ਵੀ ਪੜ੍ਹੋ - ਕੇਜਰੀਵਾਲ, CM ਮਾਨ, ਹਰਭਜਨ ਸਿੰਘ...ਪੜ੍ਹੋ ਜ਼ਿਮਨੀ ਚੋਣਾਂ ਲਈ 'ਆਪ' ਦੇ ਸਟਾਰ ਪ੍ਰਚਾਰਕਾਂ ਦੀ List

ਮ੍ਰਿਤਕ ਗੁਰਵਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ 12 ਸਾਲ ਦਾ ਲੜਕਾ ਛੱਡ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।  ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਮੇਂ ਰਹਿੰਦੇ ਗੁਰਵਿੰਦਰ ਸਿੰਘ ਨੂੰ ਕੋਈ ਹਸਪਤਾਲ ਪਹੁੰਚਾ ਦਿੰਦਾ ਤਾਂ ਸ਼ਾਇਦ ਉਹ ਜਿਉਂਦਾ ਹੁੰਦਾ। ਮ੍ਰਿਤਕ ਦੇ ਰਿਸ਼ਤੇਦਾਰ ਗੁਰਵੰਤ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਰਾਤ ਨੂੰ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਣ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ। ਇਸ ਕਰਕੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਦੋ ਭਰਾ ਹਨ। ਇਸ ਦਾ ਵੱਡਾ ਭਰਾ ਵਿਦੇਸ਼ ਵਿਚ ਗਿਆ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਗਾਹਕ ਨੇ 50 ਪੈਸੇ ਵਾਪਸ ਨਾ ਮਿਲਣ 'ਤੇ ਕਰ ਦਿੱਤਾ ਕੇਸ, ਹੁਣ ਮਿਲਣਗੇ 15 ਹਜ਼ਾਰ ਰੁਪਏ

ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਰਕੇ ਗੁਰਵਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਸ ਬਾਬਤ ਅਸੀਂ ਕਾਨੂੰਨੀ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਜੇਕਰ ਰਾਤ ਦੇ ਸਮੇਂ ਕੋਈ ਇਨ੍ਹਾਂ ਨੂੰ ਹਸਪਤਾਲ ਪਹੁੰਚਾ ਦਿੰਦਾ ਜਾਂ ਫਿਰ ਸਾਨੂੰ ਸੂਚਿਤ ਕਰ ਦਿੰਦਾ ਤਾਂ ਸ਼ਾਇਦ ਇਸ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੜਕ ਹਾਦਸਾ ਵਾਪਰਦਾ ਹੈ ਤਾਂ ਉਹ ਫੱਟੜ ਵਿਅਕਤੀ ਨੂੰ ਹਸਪਤਾਲ ਵਿਚ ਪਹੁੰਚਾਉਣ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਡਰਨ ਦੀ ਜਰੂਰਤ ਨਹੀਂ ਜਾਂ ਫਿਰ ਉਹ ਪੁਲਸ ਨੂੰ ਸੂਚਿਤ ਕਰਨ ਅਤੇ ਅਸੀਂ ਵੀ ਫੌਰੀ ਤੌਰ 'ਤੇ ਫੱਟੜ ਵਿਅਕਤੀ ਨੂੰ ਹਸਪਤਾਲ ਪਹੁੰਚਾਵਾਂਗੇ ਤਾਂ ਜੋ ਹਰ ਵਿਅਕਤੀ ਦੀ ਜਾਨ ਬਚ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News