ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
Monday, Feb 02, 2026 - 12:50 PM (IST)
ਨਾਭਾ : ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਨਾਭਾ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੂਜੀ ਵਾਰ ਬਿਕਰਮ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ। ਜਦੋਂ ਡੇਰਾ ਮੁਖੀ ਜੇਲ੍ਹ ਦੇ ਗੇਟ 'ਤੇ ਪਹੁੰਚੇ ਤਾਂ ਉੱਥੇ ਮੌਜੂਦ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਰਿਸੀਵ ਕੀਤਾ।
ਇਹ ਵੀ ਪੜ੍ਹੋ : ਪੰਜਾਬ : ਲਾੜੀ ਆਉਣ 'ਤੇ ਵਿਆਹ ਵਾਲੇ ਘਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਅੰਦਰ ਨਿਆਂਇਕ ਹਿਰਾਸਤ ਕੱਟ ਰਹੇ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਪਹਿਲਾਂ ਅਜੇ ਤਿੰਨ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਨਾਭਾ ਜੇਲ੍ਹ ਪਹੁੰਚ ਕੇ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਸਿਆਸੀ ਅਤੇ ਧਾਰਮਿਕ ਹਲਕਿਆਂ ਵਿਚ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਦੇ ਜਨੂੰਨ ਨੇ ਲੈ ਲਈ ਜਾਨ, ਤੀਜੀ ਵਾਰ ਰਿਫਿਊਜ਼ਲ ਆਉਣ 'ਤੇ ਮੁੰਡੇ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
