ਪੰਜਾਬ ਨੂੰ ਹਿਲਾ ਦੇਣ ਵਾਲੇ ਨਾਭਾ ਜੇਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲਾ ਇਕ ਹੋਰ ਗੈਂਗਸਟਰ ਗ੍ਰਿਫਤਾਰ

09/19/2017 3:41:14 PM

ਨਾਭਾ (ਬਖਸ਼ੀ) : ਪੰਜਾਬ ਨੂੰ ਹਿਲਾ ਦੇਣ ਵਾਲੇ ਨਾਭਾ ਜੇਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਇਕ ਹੋਰ ਗੈਂਗਸਟਰ ਗੁਰਜੀਤ ਸਿੰਘ ਲਾਡਾ ਨੂੰ ਰਾਜਪੁਰਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਮੁਤਾਬਕ ਗੈਂਗਸਟਰ ਲਾਡਾ ਦੀ ਨਾਭਾ ਜੇਲ ਕਾਂਡ ਵਿਚ ਅਹਿਮ ਭੂਮਿਕਾ ਸੀ। ਪੁਲਸ ਨੇ ਲਾਡਾ ਨੂੰ ਬੀਤੀ ਰਾਤ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧ ਵਿਚ ਐ¤ਸ. ਪੀ. ਸਿਟੀ ਕੇਸਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਜੀਤ ਸਿੰਘ ਨੂੰ ਰਾਜਪੁਰਾ ਦੀ ਸਦਰ ਪੁਲਸ ਨੇ ਬੀਤੀ ਰਾਤ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਗੈਂਗਸਟਰ ਲਾਡਾ ਤਰਨਤਾਰਨ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਸ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਨਾਭਾ ਜੇਲ ਕਾਂਡ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀ ਹੈ।
ਦੱਸਣਯੋਗ ਹੈ ਕਿ ਨਾਭਾ ਜੇਲ ਤੋੜ ਕੇ ਭੱਜੇ ਛੇ ਦੋਸ਼ੀਆਂ ’ਚੋਂ ਗੈਂਗਸਟਰ ਗੁਰਪ੍ਰੀਤ ਸੇਖੋਂ, ਨੀਟਾ ਦਿਓਲ, ਅਮਨ ਢੋਟੀਆ ਅਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਮਿੰਟੂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ ਜਦਕਿ ਗੈਂਗਸਟਰ ਵਿੱਕੀ ਗੌਂਡਰ ਅਤੇ ਅੱਤਵਾਦੀ ਕਸ਼ਮੀਰ ਸਿੰਘ ਨੂੰ ਅਜੇ ਵੀ ਪੁਲਸ ਗ੍ਰਿਫਤਾਰ ਨਹੀਂ ਕਰ ਸਕੀ ਹੈ।


Related News