ਨਾਭਾ ਮਲੇਰਕੋਟਲਾ ਰੋਡ 'ਤੇ ਟਰੇਡ ਯੂਨੀਅਨਸ ਵਲੋਂ ਜ਼ੋਰਦਾਰ ਪ੍ਰਦਰਸ਼ਨ
Wednesday, Jan 08, 2020 - 12:41 PM (IST)
ਨਾਭਾ (ਜਗਨਾਰ) - ਸਰਕਾਰੀ ਨੀਤੀਆਂ ਦੇ ਖਿਲਾਫ ਵੱਖ-ਵੱਖ ਟਰੇਡ ਯੂਨੀਅਨਸ ਵਲੋਂ ਅੱਜ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਬੰਦ ਦੇ ਐਲਾਨ ਮੌਕੇ ਨਾਭਾ ਮਲੇਰਕੋਟਲਾ ਰੋਡ 'ਤੇ ਟਰੇਡ ਯੂਨੀਅਨਸ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਰੋਡ ਜਾਮ ਹੋ ਗਈ। ਇਸ ਮੌਕੇ ਆਂਗਣਵਾੜੀ ਵਰਕਰ ਵਲੋਂ ਵੀ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਸੀ.ਏ.ਏ. ਕਾਨੂੰਨ ਦਾ ਵਿਰੋਧ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੇ ਖਿਲਾਫ ਯੂਨੀਅਨਸ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਦੱਸ ਦੇਈਏ ਕਿ ਨਾਭਾ ਵਿਖੇ ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਪੂਰਾ ਕਰਨ ਲਈ ਤਹਿਸੀਲਦਾਰ ਨੂੰ ਮੰਗ-ਪੱਤਰ ਵੀ ਦਿੱਤਾ।