ਨਾਭਾ ਦੇ ਵਿਧਾਇਕ ਦੇਵ ਮਾਨ ਸਾਈਕਲ 'ਤੇ ਪਹੁੰਚੇ ਵਿਧਾਨ ਸਭਾ
Thursday, Mar 17, 2022 - 03:36 PM (IST)
ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ) : ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਸਾਈਕਲ 'ਤੇ ਵਿਧਾਨ ਸਭਾ ਪਹੁੰਚੇ। ਜਦੋਂ ਉਹ ਸ੍ਰੀ ਫਤਿਹਗੜ੍ਹ ਸਾਹਿਬ 'ਚੋਂ ਲੰਘੇ ਤਾਂ ਉਨ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੁੰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਕੌਮ ਨੂੰ ਬਚਾਉਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਦਾ ਦੇਣ ਨਹੀਂ ਦਿੱਤਾ ਜਾ ਸਕਦਾ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ ਅਤੇ ਆਪਣੀ ਕੌਮ ਲਈ ਜੰਗ ਲੜੀਏ।
ਇਹ ਵੀ ਪੜ੍ਹੋ : ਨਵੇਂ ਪ੍ਰਧਾਨ ਦੀ ਤਲਾਸ਼ 'ਚ ਕਾਂਗਰਸ, ਕੀ ਹੋਵੇਗਾ ਸਿੱਧੂ ਦਾ ਭਵਿੱਖ
ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਣ ਕੀਤਾ ਹੈ ਕਿ ਉਹ ਇਸ ਵਾਰ ਇਕ ਰੁਪਈਆ ਤਨਖਾਹ ਲੈਣਗੇ ਤੇ ਆਪਣੇ ਕਾਰਜਕਾਲ ਦੌਰਾਨ ਜ਼ਿਆਦਾ ਸਫਰ ਸਾਈਕਲ 'ਤੇ ਹੀ ਤੈਅ ਕਰਨਗੇ। ਇਸ ਦੇ ਨਾਲ ਹੀ ਗੁਰਦੇਵ ਮਾਨ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਸਾਈਕਲ 'ਤੇ ਸੀ ਤੇ ਅੱਗੋਂ ਵੀ ਸਾਈਕਲ 'ਤੇ ਨਾਭਾ ਹਲਕੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਲੋਕਾਂ ਦੀ ਮਸਲੇ ਹੱਲ ਕਰਨਗੇ।
ਇਹ ਵੀ ਪੜ੍ਹੋ : 3 ਨੂੰ ਛੱਡ ਕਾਂਗਰਸ ਨਾਲ ਸੰਬੰਧਿਤ ਹਨ ਵਿਧਾਇਕ ਬਣੇ ਸਾਰੇ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ