ਨਾਮਚਰਚਾ ਘਰ 'ਚ ਰੱਖੀ ਗਈ ਬਿੱਟੂ ਦੀ ਮ੍ਰਿਤਕ ਦੇਹ (ਵੀਡੀਓ)

06/23/2019 10:07:03 AM

ਪਟਿਆਲਾ (ਰਾਹੁਲ)—ਬੀਤੇ ਦਿਨ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ 'ਚੋਂ ਮਹਿੰਦਰ ਪਾਲ ਬਿੱਟੂ ਨੂੰ ਦੋ ਕੈਦੀਆਂ ਨੇ ਕੁੱਟ-ਕੁੱਟ ਮਾਰ ਦਿੱਤਾ ਜੋ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਵੀ ਸੀ। ਵਾਰਦਾਤ ਬਾਅਦ ਮੌਕੇ 'ਤੇ ਪਹੁੰਚੇ ਪਟਿਆਲਾ ਪੁਲਸ ਦੇ ਆਈ.ਜੀ. ਏਐਸ ਰਾਏ ਮੌਕੇ 'ਤੇ ਪਹੁੰਚੇ। ਜਾਣਕਾਰੀ ਮੁਤਾਬਕ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਕੋਟਕਪੂਰਾ ਲਿਆਂਦੀ ਗਈ ਹੈ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨਾਮਚਰਚਾ ਘਰ 'ਚ ਰੱਖਿਆ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੋਟਕਪੂਰਾ 'ਚ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਸਸਕਾਰ 'ਚ ਡੇਰਾ ਸਿਰਸਾ ਤੋਂ 7 ਮੈਂਬਰੀ ਕਮੇਟੀ ਪਹੁੰਚ ਰਹੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ 'ਚ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਏਗੀ।

ਦੱਸ ਦੇਈਏ ਕਿ ਮ੍ਰਿਤਕ ਮਹਿੰਦਰ ਪਾਲ ਜ਼ਿਲਾ ਫਰੀਦਕੋਟ ਦਾ ਰਹਿਣ ਵਾਲਾ ਸੀ ਅਤੇ ਇਸ ਨੂੰ ਬਰਗਾੜੀ ਬੇਅਦਬੀ ਕੇਸ 'ਚ ਗ੍ਰਿਫਤਾਰ ਕਰਕੇ ਨਾਭਾ ਦੀ ਜ਼ਿਲਾ ਜੇਲ 'ਚ ਬਤੌਰ ਹਵਾਲਾਤੀ ਕੈਦ ਕੀਤਾ ਹੋਇਆ ਸੀ। ਜੇਲ ਦੇ ਸਹਾਇਕ ਸੁਪਰਡੈਂਟ ਅਮਰਜੀਤ ਭੰਗੂ ਨੇ ਦੱਸਿਆ ਕਿ ਮਹਿੰਦਰਪਾਲ ਦੀ ਜੇਲ 'ਚ ਦੋ ਕੈਦੀਆਂ ਨਾਲ ਲੜਾਈ ਹੋਈ ਸੀ ਅਤੇ ਪੁਲਸ ਮੁਲਾਜ਼ਮ ਇਸ ਨੂੰ ਜ਼ਖ਼ਮੀ ਹਾਲਤ 'ਚ ਨਾਭਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ।

Shyna

This news is Content Editor Shyna