ਬੇਅਦਬੀ ਮਾਮਲਾ: ਨਾਭਾ ਜੇਲ 'ਚ ਬੰਦ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ (ਵੀਡੀਓ)

07/13/2019 12:17:21 PM

ਨਾਭਾ (ਰਾਹੁਲ, ਬਲਜਿੰਦਰ)—ਬੇਅਦਬੀ ਮਾਮਲੇ 'ਚ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ 'ਚੋਂ 5 ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਜਦਕਿ ਪਹਿਲਾਂ ਤੋਂ ਜੇਲ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਜੇਲ 'ਚ ਕਤਲ ਕਰ ਦਿੱਤਾ ਗਿਆ ਸੀ,  ਜਿਨ੍ਹਾਂ 'ਚੋਂ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਲ ਹੈ। ਇਹ ਸਾਰੇ ਡੇਰਾ ਪ੍ਰੇਮੀ ਭਗਤਾ ਭਾਈ ਜ਼ਿਲਾ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਇਹ ਸਾਰੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਮੁਲਜ਼ਮ ਹਨ। ਜਾਣਕਾਰੀ ਮੁਤਾਬਕ ਛੇਵੇਂ ਮੁਲਜ਼ਮ ਮਹਿੰਦਰ ਕੁਮਾਰ ਨੂੰ ਫਿਲਹਾਲ ਜ਼ਮਾਨਤ ਨਹੀਂ ਮਿਲੀ ਹੈ। ਉਹ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਨਜ਼ਰਬੰਦ ਹੈ।  

ਦੱਸਣਯੋਗ ਹੈ ਕਿ ਨਾਭਾ ਦੀ ਨਵੀਂ ਬਣੀ ਜੇਲ 'ਚ ਬੇਅਦਬੀ ਮਾਮਲੇ 'ਚ ਨਾਮਜ਼ਦ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ ਰੱਖਿਆ ਗਿਆ ਸੀ, ਇਨ੍ਹਾਂ 'ਚੋਂ ਸਭ ਤੋਂ ਪ੍ਰਮੁੱਖ ਕਥਿਤ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਪਿਛਲੇ ਮਹੀਨੇ ਦੋ ਵਿਅਕਤੀਆਂ  ਨੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਬਾਕੀ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਵਧਾਅ ਦਿੱਤੀ ਗਈ ਸੀ। ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 5 ਦੀ ਜ਼ਮਾਨਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।


Related News