ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਫਟਿਆ ‘ਕੋਰੋਨਾ ਬੰਬ’ : 44 ਮਹਿਲਾ ਕੈਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ

03/30/2021 7:08:18 PM

ਨਾਭਾ (ਰਾਹੁਲ, ਜੈਨ) - ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੀ ਰਫ਼ਤਾਰ ਬੇਲਗਾਮ ਹੁੰਦੀ ਜਾ ਰਹੀ ਹੈ। ਇਸ ਦੌਰਾਨ ਜੇਕਰ ਪੰਜਾਬ ਦੀਆਂ ਜੇਲ੍ਹਾਂ ਦੀ ਗੱਲ ਕੀਤੀ ਜਾਵੇ ਤਾਂ ਇਕ ਸਾਲ ਤੋਂ ਬਾਅਦ ਕੈਦੀ ਪੈਰੋਲ ਤੋਂ ਵਾਪਸ ਜੇਲ੍ਹਾਂ ਵਿਚ ਪਰਤਣੇ ਸ਼ੁਰੂ ਹੋ ਗਏ ਹਨ, ਜਿਸ ਸਦਕਾ ਜੇਲ੍ਹਾਂ ਵਿੱਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ 44 ਕੈਦੀ ਜਨਾਨੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਿਸ ਵਿੱਚ ਇਕ 6 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ।

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਕੋਰੋਨਾ ਦਾ ਪਤਾ ਚੱਲਦੇ ਸਾਰ ਸਾਰੇ ਪਾਜ਼ੇਟਿਵ ਕੇਸਾਂ ਨੂੰ ਮਲੇਰਕੋਟਲਾ ਦੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੇ ਕੋਵਿਡ ਇੰਜੈਕਸ਼ਨ ਲਗਵਾਉਣੇ ਸ਼ੁਰੂ ਕਰ ਦਿੱਤੇ। ਡਾਕਟਰਾਂ ਦੀ ਟੀਮ ਵੱਲੋਂ ਜਿਥੇ ਅੱਜ ਜੇਲ੍ਹ ਮੁਲਾਜ਼ਮਾਂ ਦੇ ਇੰਜੈਕਸ਼ਨ ਲਗਾਏ ਗਏ, ਉੱਥੇ ਹੀ ਜੇਲ੍ਹ ਵਿੱਚ ਨਜ਼ਰਬੰਦ ਕੈਦੀਆਂ ਦੇ ਕੋਰੋਨਾ ਟੈਸਟ ਵੀ ਕੀਤੇ ਗਏ। ਦੱਸ ਦੇਈਏ ਕਿ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਇਸ ਸਮੇਂ ਕਰੀਬ 702 ਕੈਦੀ ਨਜ਼ਰਬੰਦ ਹਨ। 

ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼

ਇਸ ਮੌਕੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਜੇਲ੍ਹ ਵਿੱਚ ਨਜ਼ਰਬੰਦ ਮਹਿਲਾ ਕੈਦੀ, ਜੋ ਨਾਭਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਗਈ ਸੀ,  ਉਸ ਤੋਂ ਬਾਅਦ ਹੀ ਕੋਰੋਨਾ ਪਾਜ਼ੇਟਿਵ ਆਈਆਂ ਹਨ। ਇਸ ਦੇ ਨਾਲ ਹੀ ਜੋ ਪੈਰੋਲ ਤੋਂ ਕੈਦੀ ਜਨਾਨੀਆਂ ਵਾਪਸ ਜੇਲ੍ਹ ਵਿਚ ਆਈਆਂ, ਉਸ ਵਿੱਚ ਵੀ ਕਰੀਬ 9 ਜਨਾਨੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਆਉਣ ’ਤੇ 44 ਕੈਦੀ ਜਨਾਨੀਆਂ ਨੂੰ ਮਲੇਰਕੋਟਲਾ ਦੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ 

ਦੱਸਣਯੋਗ ਹੈ ਕਿ ਇਕ ਜਨਾਨੀ ਦੇ ਨਾਲ ਛੇ ਮਹੀਨਿਆਂ ਦਾ ਬੱਚਾ ਵੀ ਸੀ, ਜੋ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਉਸ ਨੂੰ ਵੀ ਮਲੇਰਕੋਟਲਾ ਸ਼ਿਫਟ ਕੀਤਾ ਗਿਆ। ਇਸ ਤੋਂ ਬਾਅਦ ਅਸੀਂ ਜੇਲ੍ਹ ਵਿੱਚ ਨਜ਼ਰਬੰਦ ਕੈਦੀਆਂ ਦੀ ਕੋਰੋਨਾ ਰਿਪੋਰਟ ਵੀ ਕਰਵਾ ਰਹੇ ਹਾਂ। ਨਾਲ ਹੀ ਜੇਲ੍ਹ ਮੁਲਾਜ਼ਮਾਂ ਦੇ ਕੋਰੋਨਾ ਵੈਕਸੀਨ ਵੀ ਲਗਵਾ ਰਹੇ ਹਾਂ ।

ਪੜ੍ਹੋ ਇਹ ਵੀ ਖਬਰ -  ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੁਣੋ ਜ਼ਮੀਨ ਤੇ ਘਰ ਵਿਕਣ ਦੀ ਕਹਾਣੀ MLA ‘ਦਲਬੀਰ ਗੋਲਡੀ’ ਦੀ ਜ਼ੁਬਾਨੀ 

 


rajwinder kaur

Content Editor

Related News