ਨਾਭਾ ਪੀ.ਐੱਨ.ਬੀ ਦਾ ਮੈਨੇਜਰ ਕੋਰੋਨਾ ਪਾਜ਼ੇਟਿਵ, ਬੈਂਕ ਨੂੰ ਕੀਤਾ ਬੰਦ
Tuesday, Aug 04, 2020 - 05:20 PM (IST)
ਨਾਭਾ (ਖੁਰਾਣਾ) - ਪੰਜਾਬ ਵਿੱਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੀ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਕਾਰਨ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੈਨੇਜਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਕੀ ਦੇ ਮੁਲਾਜ਼ਮਾਂ ਦੇ ਵੀ ਕੋਰੋਨਾ ਟੈਸਟ ਲਏ ਜਾਣਗੇ। ਫਿਲਹਾਲ ਬੈਂਕ ਦੇ ਮੁਲਾਜ਼ਮਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ
ਦੂਜੇ ਪਾਸੇ ਜੇਕਰ ਖਾਤਾਧਾਰਕਾਂ ਦੀ ਗੱਲਬਾਤ ਕੀਤੀ ਜਾਵੇ ਤਾਂ ਬੈਂਕ ਬੰਦ ਹੋਣ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਜ਼ਰੂਰੀ ਵਸਤੂਆਂ ਅਤੇ ਘਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਬੈਂਕ ਵਿੱਚੋਂ ਪੈਸੇ ਕਢਵਾਉਣਾ ਵਿੱਚ ਕਾਫੀ ਪ੍ਰੇਸ਼ਾਨੀਆਂ ਆ ਰਹੀਆਂ ਹਨ। ਬੈਂਕ ਬੰਦ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਮੁਸ਼ਕਲ ਹੋ ਰਹੀ ਹੈ। ਵੱਖ-ਵੱਖ ਬੈਂਕਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਕਿਹਾ ਕਿ ਬੈਂਕ ਦੇ ਮੈਨੇਜਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਬੈਂਕ ਨੂੰ ਬੰਦ ਕਰ ਦਿੱਤਾ।
ਪੜ੍ਹੋ ਇਹ ਵੀ ਖਬਰ - ਅਗਸਤ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਬਾਰੇ ਜਾਨਣ ਲਈ ਪੜ੍ਹੋ ਇਹ ਖ਼ਬਰ
ਇਸ ਤੋਂ ਇਲਾਵਾ ਨਾਭਾ ਦੀਆਂ ਵੱਖ-ਵੱਖ ਬੈਂਕਾਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ। ਜਿਹੜੀਆਂ ਬੈਂਕਾਂ ਵਿੱਚ ਜ਼ਿਆਦਾ ਭੀੜ ਹੈ, ਜੋ ਬੈਂਕ ਦੇ ਅਧਿਕਾਰੀ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਨੂੰ ਵਾਰਨਿੰਗ ਦਿੱਤੀ ਜਾ ਰਹੀ ਹੈ, ਉਹ ਸਮਾਜਿਕ ਦੂਰੀ ਦੀ ਪਾਲਣਾ ਕਰਨ ਨਹੀਂ ਤਾਂ ਬੈਂਕ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਮਿੱਲ ਕਾਲੋਨੀ ਨੂੰ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਉਹ ਬਿਲਕੁਲ ਬੰਦ ਹੈ। ਉਨ੍ਹਾਂ ਨੇ ਕਿਹਾ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਇਸ ਮਹਾਮਾਰੀ ਤੋਂ ਬਚਣ ਲਈ ਅਹਿਤਿਆਤ ਰੱਖਣ, ਕਿਉਂਕਿ ਇਹ ਮਹਾਮਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆ ’ਚ ਟਿੱਡੀ ਦਲ ਦੇ ਹਮਲੇ ਦਾ ਖਤਰਾ, ਕੀਤਾ ਅਲਰਟ ਜਾਰੀ
ਜਾਣਕਾਰੀ ਮੁਤਾਬਕ ਨਾਭਾ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੁਣ 113 ਹੋ ਗਈ ਹੈ। ਇਸ ਮੌਕੇ ਬੈਂਕ ਦੀ ਖਾਤਾਧਾਰਕ ਕਿਰਨ ਸਹਿਗਲ ਨੇ ਕਿਹਾ ਕਿ ਮੈਂ ਆਪਣੇ ਘਰ ਦਾ ਬਿਜਲੀ ਦਾ ਬਿੱਲ ਭਰਵਾਉਣਾ ਸੀ। ਮੈਂ ਪੈਸੇ ਟਰਾਂਜ਼ੈਕਸ਼ਨ ਕਰਵਾਉਣ ਲਈ ਆਈ ਸੀ ਪਰ ਪਤਾ ਲੱਗਾ ਹੈ ਕਿ ਬੈਂਕ ਬੰਦ ਹੈ ਅਤੇ ਹੁਣ ਸਾਨੂੰ ਜੁਰਮਾਨਾ ਭਰਕੇ ਬਿਜਲੀ ਦੇ ਬਿੱਲ ਦੇ ਪੈਸੇ ਅਦਾ ਕਰਨੇ ਪੈਣਗੇ।
ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ