ਨਾਭਾ : ''ਇਕ ਘੰਟੇ'' ਦੇ ਬੰਦ ''ਚ ਵੀ ਸੜਕਾਂ ''ਤੇ ਚੱਲਦੇ ਰਹੇ ਵਾਹਨ, ਤਸਵੀਰਾਂ ''ਚ ਦੇਖੋ ਕੀ ਰਹੇ ਹਾਲਾਤ
Saturday, Mar 27, 2021 - 02:08 PM (IST)
ਨਾਭਾ (ਰਾਹੁਲ) : ਪੰਜਾਬ ਸਰਕਾਰ ਵੱਲੋਂ ਸ਼ਨੀਵਾਰ 11 ਤੋਂ 12 ਵਜੇ ਤੱਕ ਇਕ ਘੰਟੇ ਲਈ ਆਵਾਜਾਈ ਬੰਦ ਕਰਕੇ ਕੋਰੋਨਾ ਮਹਾਮਾਰੀ ਦੌਰਾਨ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਸੀ ਪਰ ਇਸ ਦਾ ਨਾਭਾ ਸ਼ਹਿਰ 'ਚ ਕੋਈ ਅਸਰ ਨਹੀਂ ਦਿਖਾਈ ਦਿੱਤਾ।
ਇਸ ਇਕ ਘੰਟੇ ਦੇ ਬੰਦ ਦੌਰਾਨ ਵੀ ਸੜਕਾਂ 'ਤੇ ਲਗਾਤਾਰ ਵਾਹਨ ਚੱਲਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, 'ਮਾਈਗ੍ਰੇਸ਼ਨ' ਨੂੰ ਲੈ ਕੇ ਬਣਾਇਆ ਗਿਆ ਨਵਾਂ ਸਿਸਟਮ
ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀਆਂ ਖੂਬ ਧੱਜੀਆਂ ਉਡਾਈਆਂ ਗਈਆਂ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਸਖ਼ਤੀ ਨਹੀਂ ਵਰਤੀ ਗਈ।
ਲੋਕਾਂ ਵੱਲੋਂ ਸਰਕਾਰ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗੀਆਂ ਪਰ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਜਾਂ ਪੁਲਸ ਮੁਲਾਜ਼ਮ ਇਸ ਮੌਕੇ ਮੌਜੂਦ ਨਹੀਂ ਰਿਹਾ।
ਇਸ ਮੌਕੇ ਨਾਭਾ ਵਾਸੀਆਂ ਨੇ ਕਿਹਾ ਕਿ ਉਹ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਮਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਰੁਕੇ ਹਨ ਪਰ ਵੱਡੀ ਗਿਣਤੀ 'ਚ ਜਨਤਾ ਵੱਲੋਂ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਲਿਖੋ