ਲਾਵਾਰਿਸ ਪਸ਼ੂ ਕਾਰਨ ਹੋਈ 22 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਸਦਮੇ 'ਚ
Sunday, Jul 28, 2019 - 10:40 AM (IST)

ਨਾਭਾ (ਰਾਹੁਲ) - ਨਾਭਾ ਹਲਕੇ ਦੀਆਂ ਸੜਕ 'ਤੇ ਫਿਰਨ ਵਾਲੇ ਲਾਵਾਰਿਸ ਪਸ਼ੂਆਂ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਬੀ.ਏ ਫਾਈਨਲ ਦਾ ਵਿਦਿਆਰਥੀ ਸੀ ਅਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਤੇ ਮਾਮਲੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਕਿ ਸੜਕ 'ਤੇ ਫਿਰ ਰਹੇ ਲਾਵਾਰਿਸ ਪਸ਼ੂਆਂ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸੜਕ 'ਤੇ ਡਿੱਗਣ ਕਾਰਨ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਸਰਕਾਰੀ ਹਸਪਤਾਲ ਨਾਭਾ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਦੱਸ ਦੇਈਏ ਕਿ ਸੁਖਵਿੰਦਰ ਤੋਂ ਇਲਾਵਾ ਹਸਪਤਾਲ 'ਚ 2 ਹੋਰ ਕੇਸ ਲਾਵਾਰਿਸ ਪਸ਼ੂਆਂ ਦੀ ਚਪੇਟ ਨਾਲ ਫੱਟੜ ਹੋਏ ਨੌਜਵਾਨਾਂ ਦੇ ਪਹਿਲਾਂ ਹੀ ਆਏ ਹੋਏ ਸਨ। ਪੁੱਤਰ ਦੀ ਮੌਤ ਦੀ ਖਬਰ ਮਿਲਣ 'ਤੇ ਮ੍ਰਿਤਕ ਦੇ ਪਰਿਵਾਰਕ ਦੇ ਪੈਰਾ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।