ਨਾਭਾ ਦੇ ਇਸ ਨੌਜਵਾਨ ਨੇ ਸਖ਼ਤ ਮਿਹਨਤ ਸਦਕਾ ਵੱਡਾ ਮੁਕਾਮ ਕੀਤਾ ਹਾਸਲ, ਵਧਾਇਆ ਮਾਪਿਆਂ ਦਾ ਮਾਣ

09/14/2021 1:37:55 PM

ਨਾਭਾ (ਰਾਹੁਲ) : ਜੇਕਰ ਮਨ ਵਿੱਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਔਖੀ ਤੋਂ ਔਖੀ ਮੰਜ਼ਿਲ ਨੂੰ ਵੀ ਆਸਾਨੀ ਦੇ ਨਾਲ ਹਾਸਲ ਕੀਤਾ ਜਾ ਸਕਦਾ ਹੈ। ਨਾਭਾ ਦੇ ਰਹਿਣ ਵਾਲੇ ਨੌਜਵਾਨ ਪ੍ਰੀਤਇੰਦਰ ਸਿੰਘ ਭੰਦੋਹਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਕਰਨ ਮਗਰੋਂ ਸਖ਼ਤ ਮਿਹਨਤ ਨਾਲ ਅਜਿਹਾ ਹੀ ਮੁਕਾਮ ਹਾਸਲ ਕੀਤਾ ਹੈ। ਪ੍ਰੀਤਇੰਦਰ ਸਿੰਘ ਨੇ ਆਨਲਾਈਨ ਪੜ੍ਹਾਈ ਕਰਕੇ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਵਕੀਲ ਬਣ ਕੇ ਆਪਣੇ ਮਾਪਿਆਂ ਦੇ ਨਾਲ-ਨਾਲ ਨਾਭਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

ਇਸ ਮੌਕੇ ਕੈਨੇਡੀਅਨ ਵਕੀਲ ਪ੍ਰੀਤਇੰਦਰ ਸਿੰਘ ਭੰਦੋਹਲ ਨੂੰ ਨਾਭਾ ਬਾਰ ਐਸੋਸੀਏਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰੀਤਇੰਦਰ ਸਿੰਘ ਭੰਦੋਹਲ ਕੈਨੇਡੀਅਨ ਵਕੀਲ ਨੇ ਕਿਹਾ ਕਿ ਮੈਨੂੰ ਆਨਲਾਈਨ ਪੜ੍ਹਾਈ ਕਰਨ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਕਿਉਂਕਿ ਇਹ ਮੁਕਾਮ ਹਾਸਲ ਕਰਨ ਦੇ ਲਈ ਮੈਨੂੰ ਰਾਤ ਦੇ ਸਮੇਂ 8-8 ਘੰਟੇ ਆਨਲਾਈਨ ਕਲਾਸਾਂ ਲਗਾਉਣੀਆਂ ਪਈਆਂ ਅਤੇ ਦਿਨ-ਰਾਤ ਇੱਕ ਕਰਕੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ

ਉਨ੍ਹਾਂ ਕਿਹਾ ਕਿ ਮੈਂ ਹੁਣ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਵਿਚ ਜਾ ਕੇ ਮੁਫ਼ਤ ਸੈਮੀਨਾਰ ਜ਼ਰੀਏ ਨੌਜਵਾਨਾਂ ਨੂੰ ਪ੍ਰੇਰਿਤ ਕਰਾਂਗਾ। ਇਸ ਮੌਕੇ ਕੈਨੇਡੀਅਨ ਵਕੀਲ ਪ੍ਰੀਤਇੰਦਰ ਸਿੰਘ ਭੰਦੋਹਲ ਦੇ ਪਿਤਾ ਗਿਆਨ ਸਿੰਘ ਮੂੰਗੋ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਉਸ ਪਰਮਾਤਮਾ ਦਾ ਸ਼ੁਕਰ ਗੁਜ਼ਾਰ ਹਾਂ ਅਤੇ ਮੇਰੇ ਬੇਟੇ ਨੇ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ 'ਪ੍ਰੈੱਸ ਕਾਨਫਰੰਸ', ਦਿੱਤੀ ਅਹਿਮ ਜਾਣਕਾਰੀ

ਵਕੀਲ ਮੋਹਨ ਲਾਲ ਵਰਮਾ ਨੇ ਕਿਹਾ ਕਿ ਇਹ ਨਾਭਾ ਬਾਰ ਐਸੋਸੀਏਸ਼ਨ ਦੇ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ, ਜੋ ਸਾਡੇ ਬਾਰ ਦਾ ਮੈਂਬਰ ਕੈਨੇਡਾ ਵਿੱਚ ਵਕੀਲ ਬਣਿਆ ਹੈ। ਇਸ ਨੌਜਵਾਨ ਤੋਂ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਨਾਭਾ ਸ਼ਹਿਰ ਦਾ ਵੀ ਨਾਂਅ ਰੌਸ਼ਨ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News