ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਦੀ ਚੋਣ ਹੋਈ ਮੁਲਤਵੀ

Monday, Jan 08, 2018 - 05:06 PM (IST)

ਭੋਗਪੁਰ(ਰਾਣਾ)— ਨਗਰ ਕੌਂਸਲ ਭੋਗਪੁਰ ਦੇ ਨਵੇਂ ਚੁਣੇ ਜਾਣ ਵਾਲੇ ਪ੍ਰਧਾਨ ਦੀ ਚੋਣ ਅੱਜ ਮੁਲਤਵੀ ਕਰ ਦਿੱਤੀ ਗਈ। ਇਸ ਸਬੰਧੀ ਨਗਰ ਕੌਂਸਲ ਭੋਗਪੁਰ ਦੇ ਕਾਰਜ ਸਾਧਕ ਅਫਸਰ ਰਾਮਜੀਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਦੀ ਚੋਣ ਨਵੇਂ ਨਿਯੁਕਤ ਕੀਤੇ ਗਏ ਚੋਣ ਅਧਿਕਾਰੀ ਤਹਿਸੀਲਦਾਰ ਜਲੰਧ-2 ਹਰਮਿੰਦਰ ਸਿੰਘ ਦੀ ਸਿਹਤ ਅਚਾਨਕ ਖਰਾਬ ਹੋਣ ਕਰਕੇ ਚੋਣ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਦੀ ਚੋਣ ਲਈ ਅਗਲੇਰੀ ਮਿਤੀ ਦਾ ਐਲਾਨ ਇਕ-ਦੋ ਦਿਨ 'ਚ ਹੋ ਸਕਦਾ ਹੈ।


Related News