ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਗੁ.ਕਰਤਾਰਪੁਰ ਸਾਹਿਬ (ਪਾਕਿ) ਲਈ ਹੋਇਆ ਰਵਾਨਾ, ਕੀਤੀ ਫੁੱਲਾਂ ਦੀ ਵਰਖਾ

Sunday, Mar 06, 2022 - 01:33 PM (IST)

ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਗੁ.ਕਰਤਾਰਪੁਰ ਸਾਹਿਬ (ਪਾਕਿ) ਲਈ ਹੋਇਆ ਰਵਾਨਾ, ਕੀਤੀ ਫੁੱਲਾਂ ਦੀ ਵਰਖਾ

ਗੁਰਦਾਸਪੁਰ (ਗੁਰਪ੍ਰੀਤ) - ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਜਾਣ ਲਈ 28 ਫਰਵਰੀ ਤੋਂ ਆਰੰਭ ਹੋਇਆ ਮਹਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਡੇਰਾ ਬਾਬਾ ਨਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪੁੱਜਾ ਸੀ। ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਫੁੱਲਾਂ ਨਾਲ ਸ਼ਿੰਗਾਰੀ ਗਈ ਵੱਡੀ ਬੱਸ ਵਾਲੀ ਪਾਲਕੀ ’ਚ ਸਜਾਇਆ ਵਿਸ਼ਾਲ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਵੱਲੋ ਫੁੱਲਾਂ ਦੀ ਵਰਖਾ ਕੀਤੀ ਗਈ।

ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ। ਇਸ ਨਗਰ ਕੀਰਤਨ ਦੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਬਣੇ ਰੂਟ ਮੁਤਾਬਕ ਡੇਰਾ ਬਾਬਾ ਨਾਨਕ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੰਪੂਰਨਤਾ ਹੋਵੇਗੀ। ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭਾਰਤ ਸਰਕਾਰ ਤੋਂ 5000 ਸੰਗਤਾਂ ਦੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਦੀ ਆਗਿਆ ਮੰਗੀ ਸੀ ਪਰ 430 ਲੋਕਾਂ ਨੂੰ ਹੀ ਮਨਜ਼ੂਰੀ ਮਿਲੀ ਹੈ।

ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਤਕ ਵਿਖਾਏ ਗਏ। ਇਸ ਨਗਰ ਕੀਰਤਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਸੁੰਦਰ ਮਾਡਲ ਸਜਾਏ ਗਏ।


author

rajwinder kaur

Content Editor

Related News