550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ''ਚ ਸਜਿਆ ਵਿਸ਼ਾਲ ਨਗਰ ਕੀਰਤਨ

Friday, Mar 29, 2019 - 12:31 PM (IST)

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ''ਚ ਸਜਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਣ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਧਾਰਮਿਕ ਸੰਸਥਾ ਨਿਰੋਲ ਸੇਵਾ ਸੰਸਥਾ ਵਲੋਂ ਸਜਾਇਆ ਗਿਆ ਇਹ ਨਗਰ ਕੀਰਤਨ 5 ਪਿਆਰਿਆਂ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਇਆ। ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ 1 ਅਪ੍ਰੈਲ ਨੂੰ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਦੱਸ ਦੇਈਏ ਕਿ ਨਗਰ ਕੀਰਤਨ 'ਚ ਸ਼ਾਮਲ ਕੀਤੇ ਗਏ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਇਸ ਮੌਕੇ ਹਾਥੀ, ਘੋੜੇ, ਬੈੱਡ, ਸਕੂਲੀ ਬੱਚੇ ਅਤੇ ਗਤਕਾ ਪਾਰਟੀਆਂ ਵਲੋਂ ਵੀ ਨਗਰ ਕੀਰਤਨ 'ਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਹਨ।


author

rajwinder kaur

Content Editor

Related News