551ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਮੁਕਤਸਰ ਸਾਹਿਬ ''ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

11/29/2020 6:11:52 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਾਹਿਬ ਦੇ ਗੇਟ ਨੰਬਰ 7 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਵਿਚ ਸ਼ੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਇਕ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਿਹਾ ਸੀ ਜਦੋਂ ਕਿ ਨਗਰ ਕੀਰਤਨ ਦੇ ਅੱਗੇ-ਅੱਗੇ ਸਤਿਨਾਮ ਵਾਹਿਗਰੂ ਦਾ ਜਾਪ ਕਰਦੀ ਸੰਗਤ ਨਗਰ ਕੀਰਤਨ ਦੇ ਰਸਤੇ ਨੂੰ ਸਾਫ਼ ਕਰਦੀ ਚੱਲ ਰਹੀ ਸੀ।

PunjabKesari

ਇਸੇ ਦੌਰਾਨ ਗੱਤਕਾ ਪਾਰਟੀ ਖੂਹ ਸਾਹਿਬ ਵਲੋਂ ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਗੱਤਕੇ ਦੇ ਜੌਹਰ ਵਿਖਾਏ ਗਏ, ਉਥੇ ਹੀ ਫਤਿਹ ਬੈਂਡ ਪਾਰਟੀ ਬਠਿੰਡਾ ਵਲੋਂ ਬੈਂਡ ਦੀਆਂ ਧੁੰਨਾਂ ਨਾਲ ਧਾਰਮਿਕ ਮਾਹੌਲ ਬੰਨ੍ਹਿਆ। ਇਸੇ ਦੇ ਨਾਲ ਹੀ ਅਕਾਲ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਸਕੂਲੀ ਬੈਂਡ ਨਾਲ ਆਪਣੀ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸੰਗਤ ਬੀਬੀਆਂ ਵਲੋਂ ਨਗਰ ਕੀਰਤਨ ਦੇ ਅੱਗੇ ਸਫ਼ਾਈ ਵੀ ਕੀਤੀ ਜਾਂਦੀ ਰਹੀ। ਇਹ ਵਿਸ਼ਾਲ ਨਗਰ ਕੀਰਤਨ ਗੁਰਦਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਨੰ:7 ਤੋ ਸ਼ੁਰੂ ਹੋ ਕੇ ਮਲੋਟ ਰੋਡ ਨੇੜੇ ਮੰਗੇ ਦਾ ਪੰਪ ਦੇ ਨਾਲ ਜਗਮੀਤ ਸਿੰਘ ਬਰਾੜ ਵਾਲੀ ਗਲੀ ਤੋਂ ਸ਼ੇਰ ਸਿੰਘ ਚੌਂਕ ਤੋਂ ਅਬੋਹਰ
ਰੋਡ, ਘਾਹ ਮੰਡੀ ਚੌਂਕ, ਬੈਂਕ ਰੋਡ, ਮਸੀਤ ਚੌਂਕ, ਰੇਲਵੇ ਰੋਡ, ਮਲੋਟ ਰੋਡ ਚੌਂਕ ਤੋਂ ਹੁੰਦਾ ਹੋਇਆ ਵਾਪਿਸ ਗੇਟ ਨੰਬਰ 7 ਵਿਖੇ ਪੁੱਜ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਚੱਲਣ ਤੋਂ ਪਹਿਲਾਂ ਹੈਡ ਗ੍ਰੰਥੀ ਬਾਬਾ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ, ਜਿਸ ਤੋਂ ਬਾਅਦ ਨਗਰ ਕੀਰਤਨ ਵੱਖ-ਵੱਖ ਪੜਾਆਂ ਲਈ ਰਵਾਨਾ ਹੋਇਆ। 

PunjabKesari

ਨਗਰ ਕੀਰਤਨ ਦੌਰਾਨ ਭਾਈ ਗੁਰਜੀਤ ਸਿੰਘ ਰਾਗੀ ਜਥਾ ਤੇ ਭਾਈ ਜਤਿੰਦਰ ਸਿੰਘ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਬਾਬਾ ਮਨਜੀਤ ਸਿੰਘ ਖੂਹ ਸਾਹਿਬ ਵਾਲੇ, ਬਾਬਾ ਜਸਪਾਲ ਸਿੰਘ, ਬਾਬਾ ਜੀਵਨ ਸਿੰਘ ਬਠਿੰਡਾ ਰੋਡ ਵਾਲਿਆਂ ਨੇ ਜਥਿਆਂ ਸਮੇਤ ਸ਼ਮੂਲੀਅਤ ਕੀਤੀ।ਇਸ ਮੌਕੇ ਥਾਂ-ਥਾਂ ਸੰਗਤਾਂ ਵੱਲੋਂ
ਨਗਰ ਕੀਰਤਨ ਦੇ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ। ਥਾਂ-ਥਾਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਤੇ ਸੰਗਤਾਂ ਦਾ ਵਿਸ਼ੇਸ਼ ਸਵਾਗਤ ਵੀ ਕੀਤਾ ਜਾਂਦਾ ਰਿਹਾ। 

PunjabKesari

ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਖ਼ਾਸ ਇੰਤਜ਼ਾਮ ਵੀ ਕੀਤੇ ਗਏ। ਇਸ ਮੌਕੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਵਤੇਜ ਸਿੰਘ ਕਾਉਣੀ ਮੈਂਬਰ ਅੰਤ੍ਰਿਗ ਕਮੇਟੀ, ਹੀਰਾ ਸਿੰਘ ਚੜ੍ਹੇਵਾਨ ਸਾਬਕਾ ਚੇਅਰਮੈਨ, ਸਰੂਪ ਸਿੰਘ ਨੰਦਗੜ੍ਹ ਸਾਬਕਾ ਮੈਂਬਰ ਐਸਜੀਪੀਸੀ, ਬਿੰਦਰ ਗੋਨਿਆਣਾ ਸਿਆਸੀ ਸਕੱਤਰ, ਆਦਿ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਗਾਈ। ਇਸ ਮੌਕੇ ਹਰਨੇਕ ਸਿੰਘ ਨੇਕੀ ਵੱਲੋਂ ਨਗਰ ਕੀਰਤਨ ਦੇ ਅੱਗੇ-ਅੱਗੇ ਫੁੱਲਾਂ ਦੀ ਵਰਖ਼ਾ ਕੀਤੀ ਗਈ।

PunjabKesari

PunjabKesari


Shyna

Content Editor

Related News