ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ''ਤੇ ਸਜਾਏ ਨਗਰ ਕੀਰਤਨ

Saturday, Jan 12, 2019 - 01:36 PM (IST)

ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ''ਤੇ ਸਜਾਏ ਨਗਰ ਕੀਰਤਨ

ਮਾਛੀਵਾੜਾ ਸਾਹਿਬ (ਟੱਕਰ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ 'ਚ ਸ਼ੁਸ਼ੋਭਿਤ ਕਰ ਇਹ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਹਲਕਾ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤਾ ਤੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਇਹ ਨਗਰ ਕੀਰਤਨ ਰਵਾਨਾ ਹੋਇਆ। ਇਹ ਨਗਰ ਕੀਰਤਨ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ, ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਤੇ ਕ੍ਰਿਪਾਨ ਭੇਂਟ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ ਤੇ ਨਗਰ ਕੀਰਤਨ ਦੇ ਸੁਆਗਤ ਲਈ ਸੰਗਤਾਂ ਵੱਲੋਂ ਥਾਂ-ਥਾਂ ਤੇ ਜਿੱਥੇ ਸਜਾਵਟੀ ਗੇਟ ਤੇ ਲੰਗਰ ਲਗਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਜੱਥੇ. ਕੁਲਦੀਪ ਸਿੰਘ ਜਾਤੀਵਾਲ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਬਾਬਾ ਸਰਵਣ ਸਿੰਘ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਬਾਬਾ ਜਗਰੂਪ ਸਿੰਘ, ਪ੍ਰਿੰ. ਬਲਜਿੰਦਰ ਸਿੰਘ ਤੂਰ, ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ, ਕਥਾਵਾਚਕ ਭਾਈ ਏਕਨਾਮ ਸਿੰਘ, ਜਸਵੀਰ ਸਿੰਘ ਗਿੱਲ, ਆੜ੍ਹਤੀ ਅਰਵਿੰਦਰਪਾਲ ਸਿੰਘ ਵਿੱਕੀ, ਅਮਨਦੀਪ ਸਿੰਘ ਤਨੇਜਾ, ਸ਼ੇਰਾ ਖੁਰਾਣਾ ਆਦਿ ਵੀ ਮੌਜੂਦ ਸਨ।
 


author

Babita

Content Editor

Related News