ਮਾਛੀਵਾੜਾ ''ਚ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ''ਤੇ ਸਜਾਏ ਗਏ ਨਗਰ ਕੀਰਤਨ

01/01/2020 3:23:45 PM

ਮਾਛੀਵਾੜਾ ਸਾਹਿਬ (ਟੱਕਰ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ 'ਚ ਸ਼ੁਸ਼ੋਭਿਤ ਕਰ ਇਹ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਬੀਬੀ ਹਰਜਤਿੰਦਰ ਕੌਰ ਪਵਾਤ, ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤਾ ਤੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਇਹ ਨਗਰ ਕੀਰਤਨ ਰਵਾਨਾ ਹੋਇਆ।

ਇਹ ਨਗਰ ਕੀਰਤਨ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ, ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਤੇ ਕ੍ਰਿਪਾਨ ਭੇਂਟ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ ਤੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਥਾਂ ਥਾਂ ਤੇ ਜਿੱਥੇ ਸਜਾਵਟੀ ਗੇਟ ਤੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਨਗਰ ਕੀਰਤਨ 'ਚ ਮਾਤਾ ਹਰਦੇਈ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਜੱਥੇ. ਕੁਲਦੀਪ ਸਿੰਘ ਜਾਤੀਵਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਪ੍ਰਿੰ. ਬਲਜਿੰਦਰ ਸਿੰਘ ਤੂਰ, ਆੜ੍ਹਤੀ ਅਰਵਿੰਦਰਪਾਲ ਸਿੰਘ ਵਿੱਕੀ, ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ, ਕਥਾਵਾਚਕ ਭਾਈ ਏਕਨਾਮ ਸਿੰਘ, ਅਕਾਊਂਟੈਂਟ ਜਸਵੀਰ ਸਿੰਘ, ਅਮਨਦੀਪ ਸਿੰਘ ਤਨੇਜਾ, ਸ਼ੇਰਾ ਸਿੰਘ ਖੁਰਾਣਾ, ਉਪਜਿੰਦਰ ਸਿੰਘ ਔਜਲਾ, ਗੁਰਮੇਲ ਸਿੰਘ ਬੈਨੀਪਾਲ, ਸੁਰਜੀਤ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਗੋਗੀਆ ਆਦਿ ਵੀ ਮੌਜੂਦ ਸਨ।

Babita

This news is Content Editor Babita