ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Thursday, Jan 28, 2021 - 02:50 PM (IST)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ’ਚ ਮੌਜੂਦ ਸਨ। ਇਸ ਤੋਂ ਇਲਾਵਾ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ, ਜਦਕਿ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੇ ਕਈ ਤਰ੍ਹਾਂ ਦੇ ਲੰਗਰ ਲਗਾਏ ਹੋਏ ਸਨ।

PunjabKesariਨਗਰ ਕੀਰਤਨ ਦਾ ਚੌਂਕ ਘੰਟਾ ਘਰ, ਜਲਿਆਂਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਆਦਿ ਵਿਖੇ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤਿ੍ਰੰਗ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਹਰਪਾਲ ਸਿੰਘ ਜੱਲਾ ਆਦਿ ਮੌਜੂਦ ਸਨ।

PunjabKesari

PunjabKesari

 


author

Anuradha

Content Editor

Related News