ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Saturday, Jan 04, 2025 - 10:34 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜੈਤੋ (ਰਘੂਨੰਦਨ ਪਰਾਸ਼ਰ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। 

PunjabKesari

ਇਸ ਮੌਕੇ ਗਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਿਤ ਕੀਤਾ।

PunjabKesari

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ  ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਇਕਬਾਲ ਸਿੰਘ ਮੁਖੀ, ਗੁਰਿੰਦਰ ਸਿੰਘ ਦੇਵੀਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News