ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ
Wednesday, Sep 24, 2025 - 04:44 PM (IST)

ਜੈਤੋ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਹੋ ਗਈਆਂ ਬਦਲੀਆਂ! ਪੜ੍ਹੋ ਪੂਰੀ List
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ-ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਇਸੇ ਦੌਰਾਨ ਰਣਜੀਤ ਸਿੰਘ ਸਲੂਜਾ ਦੇ ਪਰਿਵਾਰ ਵੱਲੋਂ ਪਾਲਕੀ ਸਾਹਿਬ ਲਈ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਇਸ ਇਤਿਹਾਸਕ ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਰਸਤੇ ਵਿਚ ਨਗਰ ਕੀਰਤਨ ’ਚ ਬੱਲਾਰਪੁਰ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਸੁਭਾਸ਼ ਚੰਦਰਰਾਓ ਢੋਟੇ ਅਤੇ ਅਰੁਣ ਢੋਟੇ ਵੱਲੋਂ ਵੀ ਸੰਗਤਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਪਿੰਡ ਗੜ੍ਹਚੰਦੂਰ ਵਿਖੇ ਨਗਰ ਕੀਰਤਨ ਦੇ ਪਹੁੰਚਣ ’ਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਰਪਣ ਕੀਤੀ ਗਈ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਹਰਵਿੰਦਰ ਸਿੰਘ, ਸੁਪਰਵਾਈਜ਼ਰ ਹਰਭਜਨ ਸਿੰਘ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਦੇ ਪ੍ਰਧਾਨ ਚਰਨਜੀਤ ਸਿੰਘ, ਚੰਮਕੌਰ ਸਿੰਘ, ਸੁਰਿੰਦਰ ਸਿੰਘ ਗਿੱਲ, ਰਾਜਿੰਦਰ ਸਿੰਘ, ਪੂਰਨ ਸਿੰਘ ਜੁਨੇਜਾ, ਤੀਰਥ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8