ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Friday, Nov 03, 2017 - 02:32 PM (IST)


ਜਲਾਲਾਬਾਦ (ਨਿਖੰਜ ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਚੌਕ ਦੇ ਨੇੜੇ ਬਣੇ ਗੁਰੂਦੁਆਰਾ ਰਾਮਗੜੀਆ ਸਾਹਿਬ ਅਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਪਾਲਕੀ 'ਚ ਸ਼ਸੋਭਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਸੰਗਤਾਂ ਨਮਸਕਾਰ ਕਰ ਰਹੀਆ ਸਨ ਅਤੇ ਸ਼ਬਦ ਗਾਇਨ ਕਰਕੇ ਪੌਣਾਂ 'ਚ ਇਲਾਹੀ ਰਸ ਘੋਲ ਰਹੀਆ ਹਨ। ਇਸ  ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਇਸਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਸੁਆਗਤੀ ਗੇਟ ਲਗਾ ਕੇ ਗੁਰੂ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ।ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਗਤਕਾ ਦੇ ਜ਼ੌਹਰ ਪੇਸ਼ ਕੀਤੇ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵੱਲੋਂ ਚਾਹ, ਪਕੌੜਿਆਂ ਅਤੇ ਕਈ ਹੋਰ ਪ੍ਰਕਾਰ ਦੇ ਲੰਗਰ ਸੰਗਤਾਂ 'ਚ ਵਰਤਾਏ ਗਏ।

PunjabKesari

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਰਾਮਗੜੀਆ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਹਰ ਸਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨਾਂ ਕਿਹਾ ਕਿ ਨਗਰ ਕੀਰਤਨ ਸ਼ਹਿਰ ਦੇ ਬਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂਦੁਆਰਾ ਸਾਹਿਬ ਵਿਖੇ ਇਸ ਦੀ ਸਮਾਪਤੀ ਹੋਵੇਗੀ। ਇਸ ਮੌਕੇ ਨਿਰੰਜਨ ਸਿੰਘ ਸਕੱਤਰ, ਪ੍ਰਕਾਸ਼ ਸਿੰਘ ਸੈਕਟਰੀ ਆਦਿ ਹਾਜ਼ਰ ਸਨ। 


Related News