ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Thursday, Dec 21, 2017 - 04:02 PM (IST)
ਜ਼ੀਰਾ ( ਅਕਾਲੀਆਂਵਾਲਾ ) - ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਖਾਲਸਾਈ ਅਲੋਕਿਕ ਵਿਸ਼ਾਲ ਨਗਰ ਕੀਰਤਨ ਬਾਬਾ ਜੀਵਨ ਸਿੰਘ ਗੁਰਦੁਆਰਾ ਟਿੱਬਾ ਵਸਤੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਸਜਾਇਆ ਗਿਆ। ਇਸ ਮੌਕੇ ਰਾਗੀ, ਢਾਡੀ, ਕਵਿਸ਼ਰੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਤੇ ਬਾਬਾ ਜੀਵਨ ਸਿੰਘ ਜੀ ਦੀ ਜੀਵਣੀ ਤੇ ਚਾਨਣਾਂ ਪਾਇਆ। ਇਸ ਮੌਕੇ ਵਿਰਾਸਤੇ-ਏ-ਕੌਮ ਗਤਕਾ ਪਾਰਟੀ ਤੇ ਬੈਡ ਪਾਰਟੀਆਂ ਵਲੋਂ ਆਪਣੀਆਂ ਕਲਾਂ ਦਾ ਪ੍ਰਦਰਸ਼ਨ ਕੀਤਾ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾ, ਮਹੱਲਿਆਂ ਤੇ ਗਲੀਆ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਮੌਕੇ ਨਾਲ ਚੱਲਦੀਆਂ ਸੰਗਤਾਂ ਲਈ ਗੁਰੂ ਘਰ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸੰਗਤਾਂ 'ਚ ਪ੍ਰਧਾਨ ਗੁਰਸੇਵਕ ਸਿੰਘ, ਹਰਨੇਕ ਸਿੰਘ, ਰਣਜੀਤ ਸਿੰਘ, ਕਾਲਾ, ਕੁਲਵੰਤ ਸਿੰਘ, ਸਤਪਾਲ ਸਿੰਘ ਆਦਿ ਉਚੇਚੇ ਤੌਰ ਤੇ ਹਾਜ਼ਰ ਸਨ।
