ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ
Sunday, Apr 22, 2018 - 07:10 AM (IST)

ਅੰਮ੍ਰਿਤਸਰ (ਦੀਪਕ/ਜ. ਬ.) - ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 22 ਅਪ੍ਰੈਲ ਨੂੰ ਸਵੇਰੇ 8 ਵਜੇ ਆਰੰਭ ਹੋਵੇਗਾ, ਜੋ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਨਗਰ ਕੀਰਤਨ 5 ਦਿਨਾਂ 'ਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਆਪਣੇ ਅੰਤਿਮ ਪੜਾਅ 'ਤੇ ਪਹੁੰਚੇਗਾ।