ਪ੍ਰਕਾਸ਼ ਦਿਹਾੜੇ ਸਬੰਧੀ ਜਲੰਧਰ ''ਚ ਕੱਢਿਆ ਗਿਆ ਨਗਰ ਕੀਰਤਨ (ਤਸਵੀਰਾਂ)
Saturday, Nov 17, 2018 - 06:11 PM (IST)
ਜਲੰਧਰ (ਸੋਨੂੰ)— ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਿੱਖਾਂ ਵੱਲੋਂ ਬੜੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਕ ਪਾਸੇ ਜਿੱਥੇ ਬੀਤੇ ਦਿਨ ਗੁਰਦੁਆਰਿਆਂ 'ਚ ਪਾਠ ਰੱਖੇ ਗਏ, ਉਥੇ ਹੀ ਅੱਜ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਕੱਢੇ ਗਏ। ਅਜਿਹਾ ਹੀ ਸ਼ਾਨਦਾਰ ਨਗਰ ਕੀਰਤਨ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਗੋਬਿੰਦਗੜ ਮੁਹੱਲਾ ਤੋਂ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਨਿਕਲ ਕੇ ਸ਼ਹਿਰ ਦਾ ਚੱਕਰ ਲਗਾਉਂਦੇ ਹੋਏ ਵਾਪਸ ਦੀਵਾਨ ਅਸਥਾਨ ਸੈਂਟਰਲ ਟਾਊਨ ਪਹੁੰਚਿਆ।

ਇਸ ਨਗਰ-ਕੀਰਤਨ 'ਚ ਪੂਰੇ ਇਲਾਕੇ ਦੀ ਸੰਗਤ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਕ ਪਾਸੇ ਜਿੱਥੇ ਭਾਰੀ ਗਿਣਤੀ 'ਚ ਲੋਕ ਪਾਲਕੀ ਦੇ ਨਾਲ-ਨਾਲ ਚੱਲ ਰਹੇ ਸਨ, ਉਥੇ ਹੀ ਇਲਾਕੇ ਦੇ ਲੋਕਾਂ ਵੱਲੋਂ ਜਗ੍ਹਾ-ਜਗ੍ਹਾ ਲੰਗਰ ਲਗਾਏ ਗਏ ਅਤੇ ਗਤਕਾ ਪਾਰਟੀਆਂ ਨੇ ਗਤਕੇ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ 'ਤੇ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ 'ਚ ਰਹਿ ਰਹੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਮੌਕੇ ਵਧਾਈ ਦਿੱਤੀ, ਉਥੇ ਹੀ ਇਲਾਕਾ ਵਾਸੀਆਂ ਨੂੰ ਨਗਰ ਕੀਰਤਨ 'ਚ ਹਿੱਸਾ ਲੈਣ ਲਈ ਧੰਨਵਾਦ ਵੀ ਕੀਤਾ।

Related News
ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਸਫ਼ਰ-ਏ-ਸ਼ਹਾਦਤ ਨਗਰ ਕੀਰਤਨ ਆਰੰਭ, ਸਰਸਾ ਨਦੀ ਪਾਰ ਕਰਕੇ ਪੜਾਵਾਂ ਵੱਲ ਪਾਏ ਚਾਲੇ
