ਨਗਰ ਕੀਰਤਨ ’ਚ ਸ਼ਾਮਲ ਤੇਜ਼ ਰਫ਼ਤਾਰ ਬਲੈਰੋ ਗੱਡੀ ਸੰਤੁਲਨ ਵਿਗੜਨ ਕਾਰਨ ਰੁੱਖ ਨਾਲ ਟਕਰਾਈ, 21 ਜ਼ਖਮੀ

Thursday, Apr 22, 2021 - 03:36 PM (IST)

ਨਗਰ ਕੀਰਤਨ ’ਚ ਸ਼ਾਮਲ ਤੇਜ਼ ਰਫ਼ਤਾਰ ਬਲੈਰੋ ਗੱਡੀ ਸੰਤੁਲਨ ਵਿਗੜਨ ਕਾਰਨ ਰੁੱਖ ਨਾਲ ਟਕਰਾਈ, 21 ਜ਼ਖਮੀ

ਤਰਨਤਾਰਨ (ਰਮਨ) - ਨਗਰ ਕੀਰਤਨ ’ਚ ਸ਼ਾਮਲ ਹੋਈ ਬਲੈਰੋ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਰੁੱਖ ਨਾਲ ਟਕਰਾਏ ਜਾਣ ਨਾਲ ਬੱਚਿਆਂ ਸਮੇਤ 21 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਦਾ ਇਲਾਜ ਤਰਨਤਾਰਨ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਨੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਿਵਲ ਸਰਜਨ ਸਮੇਤ ਸਰਕਾਰੀ ਹਸਪਤਾਲ ਦੇ ਸਾਰੇ ਸਟਾਫ਼ ਨੇ ਡਿਊਟੀ ’ਤੇ ਹਾਜ਼ਰ ਹੋ ਜ਼ਖ਼ਮੀਆਂ ਦਾ ਇਲਾਜ ਕਰਨਾ ਸ਼ੁਰੂ ਕੀਤਾ।

ਪੜ੍ਹੋ ਇਹ ਵੀ ਖਬਰ - Big Breaking : ਪਾਕਿਸਤਾਨ ਤੋਂ ਆਏ 303 ਸਿੱਖ ਸ਼ਰਧਾਲੂਆਂ ’ਚੋਂ 100 ਕੋਰੋਨਾ ਪਾਜ਼ੇਟਿਵ (ਵੀਡੀਓ)

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਵੇਈਂਪੁਈਂ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਇਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ, ਜਿਸ ’ਚ ਸੰਗਤ ਦੇ ਰੂਪ ’ਚ ਇਕ ਬਲੈਰੋ ਗੱਡੀ ਅੰਦਰ ਚਾਲਕ ਸਮੇਤ 21 ਮਰਦ, ਜਨਾਨੀਆਂ ਅਤੇ ਬੱਚੇ ਸਵਾਰ ਸਨ। ਪਿੰਡ ਤੋਂ ਕੁਝ ਦੂਰੀ ’ਤੇ ਪੁੱਜਣ ਦੌਰਾਨ ਬਲੈਰੋ ਗੱਡੀ, ਜਿਸ ਦੀ ਸਪੀਡ ਕਾਫੀ ਤੇਜ਼ ਸੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਕਿਨਾਰੇ ਇਕ ਰੁੱਖ ਨਾਲ ਬੜੀ ਬੁਰੀ ਤਰ੍ਹਾਂ ਜਾ ਟਕਰਾਈ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

PunjabKesari

ਇਸ ਹਾਦਸੇ ਦੌਰਾਨ ਗੱਡੀ ’ਚ ਸਵਾਰ ਚਾਲਕ ਰਵੀ ਸਿੰਘ ਪੁੱਤਰ ਜੱਗਾ ਸਿੰਘ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਰਾਜ ਕੌਰ, ਕੁਲਵਿੰਦਰ ਕੌਰ, ਮਾਣੀ, ਕੁੰਨਣ ਸਿੰਘ, ਕੋਮਲ, ਦਵਿੰਦਰ ਕੌਰ, ਲਾਡੋ, ਪਰਮਜੀਤ ਕੌਰ, ਮਨਪ੍ਰੀਤ ਕੌਰ, ਕਿਰਨ ਕੌਰ, ਗੁਰਮੀਤ ਕੌਰ, ਜਸਵੀਰ ਕੌਰ, ਅਮਰਜੀਤ ਕੌਰ, ਨਵਰੂਪ ਸਿੰਘ, ਸਨਦੀਪ ਕੌਰ, ਜਸਬੀਰ ਕੌਰ ਜ਼ਖਮੀ ਹੋ ਗਏ। 

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਜ਼ਖਮੀਆਂ ਨੂੰ ਤੁਰੰਤ ਪਿੰਡ ਵੇਈਂਪੁਈਂ ਦੇ ਸਰਪੰਚ ਜਸਬੀਰ ਕੌਰ ਦੇ ਪੁੱਤਰ ਬਿਕਰਮ ਵਲੋਂ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਸਟਾਫ ਛੁੱਟੀ ’ਤੇ ਹੋਣ ਕਾਰਨ ਦੁਪਹਿਰ ਸਮੇਂ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਨੂੰ ਸੱਟਾਂ ਜ਼ਿਆਦਾ ਲੱਗਣ ਕਾਰਨ ਸਿਵਲ ਸਰਜਨ ਡਾ. ਰੋਹਿਤ ਮਹਿਤਾ ਵਲੋਂ ਸਾਰੇ ਜ਼ਖਮੀਆਂ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ’ਚ ਇਲਾਜ ਲਈ ਐਂਬੂਲੈਂਸ ਰਾਹੀਂ ਲਿਆਂਦਾ ਗਿਆ ਅਤੇ ਇਲਾਜ ਸ਼ੁਰੂ ਕੀਤਾ। 

ਪੜ੍ਹੋ ਇਹ ਵੀ ਖਬਰ - ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)

PunjabKesari

ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੁੱਟੀ ਦੇ ਬਾਵਜੂਦ ਸਾਰੇ ਸਟਾਫ਼ ਨੂੰ ਘਰੋਂ ਬੁਲਾ ਮਰੀਜ਼ਾਂ ਦਾ ਐੱਕਸ-ਰੇ ਸਮੇਤ ਇਲਾਜ ਸ਼ੁਰੂ ਕੀਤਾ ਗਿਆ। ਇਸ ਮੌਕੇ ਐੱਸ.ਐੱਮ.ਓ ਡਾ. ਸਵਰਨਜੀਤ ਧਵਨ, ਡਾ. ਸਤਵਿੰਦਰ ਭਗਤ, ਡਾ. ਰਮਨਦੀਪ ਸਿੰਘ ਪੱਡਾ, ਡਾ. ਸੁਨੀਲ ਮਹਾਜਨ, ਗੁਰਦੇਵ ਸਿੰਘ ਢਿੱਲੋਂ ਆਦਿ ਵਲੋਂ ਇਲਾਜ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਚਾਲਕ ਰਵੀ ਸਿੰਘ ਨੂੰ ਅੰਮ੍ਰਿਤਸਰ ਵਿਖੇ ਰੈਫ਼ਰ ਕੀਤਾ, ਜਦਕਿ ਬਾਕੀ 14 ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਇਸ ਦੌਰਾਨ ਕੁਝ ਜਨਾਨੀਆਂ ਦੀਆਂ ਹੱਡੀਆਂ ਟੁੱਟ ਜਾਣ ਦੀ ਵੀ ਗੱਲ ਕਹੀ ਗਈ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ


author

rajwinder kaur

Content Editor

Related News