ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਟਾਲ ਸਾਹਿਬ ਆਗਰਾ ਲਈ ਜੈਕਾਰਿਆਂ ਦੀ ਗੂੰਜ ''ਚ ਨਗਰ ਕੀਰਤਨ ਰਵਾਨਾ
Friday, Jul 11, 2025 - 06:10 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਟਾਲ ਸਾਹਿਬ ਆਗਰਾ ਲਈ ਜੈਕਾਰਿਆ ਦੀ ਗੂੰਜ 'ਚ ਨਗਰ ਕੀਰਤਨ ਰਵਾਨਾ ਹੋਇਆ। ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਰਾਜਪਾਲ ਕਟਾਰੀਆ ਨੇ ਕਿਹਾ ਕਿ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ ਇਸ ਸਾਲ ਹੋ ਰਹੇ ਹਨ ਅਤੇ ਉਹ 11 ਜੁਲਾਈ ਦੇ ਦਿਨ ਦੀ ਵਿਸੇਸ਼ ਮਹੱਤਤਾਂ ਹੋਣ ਕਾਰਨ ਇਥੇ ਨਤਮਸਤਕ ਹੋਣ ਲਈ ਪਹੁੰਚੇ ਹਨ। ਅੱਜ ਦੇ ਦਿਨ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਸਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਵੇ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਬਲਿਦਾਨ ਦੇ ਕੇ ਸਮੁੱਚੀ ਮਾਨਵਤਾ ਨੂੰ ਬਚਾਇਆ ਹੈ। ਜਦੋਂ ਕਸ਼ਮੀਰੀ ਪੰਡਿਤ ਸ੍ਰੀ ਅਨੰਦਪੁਰ ਸਾਹਿਬ ਵਿਚ ਗੁਰੂ ਤੇਗ ਬਹਾਦਰ ਜੀ ਕੋਲ ਧਰਮ ਦੀ ਰਾਖੀ ਲਈ ਪਹੁੰਚੇ ਸਨ ਤਾਂ ਉਸ ਸਮੇਂ 9 ਸਾਲ ਦੀ ਉਮਰ ਦੇ ਬਾਲ ਗੋਬਿੰਦ ਰਾਏ ਨੇ ਉਨ੍ਹਾਂ ਨੂੰ ਧਰਮ ਦੀ ਰਾਖੀ ਲਈ ਬਲਿਦਾਨ ਦੇਣ ਲਈ ਆਖਿਆ ਸੀ। ਜਿਸ ਤੋਂ ਬਾਅਦ ਗੁਰੂ ਸਾਹਿਬ ਨੇ ਮੁਗਲ ਤਾਕਤਾਂ ਨਾਲ ਟੱਕਰ ਲਈ ਅਤੇ ਧਰਮ ਦੀ ਰਾਖੀ ਕੀਤੀ।
ਉਨ੍ਹਾਂ ਦੇ ਨਾਲ ਭਾਈ ਦਿਆਲਾ ਜੀ, ਭਾਈ ਸਤੀ ਦਾਸ ਤੇ ਭਾਈ ਮਤੀ ਦਾਸ ਜੀ ਨੇ ਵੀ ਸ਼ਹਾਦਤ ਦਿੱਤੀ। ਚਾਂਦਨੀ ਚੌਂਕ ਦਿੱਲੀ ਵਿਖੇ ਗੁਰੂ ਸਾਹਿਬ ਦੀ ਸ਼ਹੀਦੀ ਉਪਰੰਤ ਉਨ੍ਹਾਂ ਦਾ ਸੀਸ ਲੈ ਕੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਇਸ ਮਹਾਨ ਧਰਤੀ ’ਤੇ ਪਹੁੰਚੇ ਅਤੇ ਗੁਰੂ ਸਾਹਿਬ ਦੇ ਸੀਸ਼ ਦਾ ਸੰਸਕਾਰ ਕੀਤਾ ਗਿਆ। ਉਨ੍ਹਾਂ ਨੇ ਧਰਮ ਦੀ ਰਾਖੀ ਲਈ ਆਪਣੀ-ਆਪਣੀ ਸ਼ਹਾਦਤ ਦੇ ਦਿੱਤੀ, ਅਸੀ 2025 ਵਿਚ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਦੇ 350 ਸਾਲਾ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਕਰ ਰਹੇ ਹਾਂ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਾਈਵੇਟ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਸਖ਼ਤ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਸੰਸਾਰ ਦੇ ਵੱਖ-ਵੱਖ ਕੋਨਿਆਂ ਵਿਚ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾਂ ਵੀ ਇਸ ਪਵਿੱਤਰ ਇਤਿਹਾਸਕ ਧਰਤੀ ’ਤੇ ਆ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਇਆ ਹਾਂ ਅਤੇ ਅੱਜ ਵਿਸੇਸ਼ ਤੌਰ ’ਤੇ ਇੱਥੇ ਪਹੁੰਚਿਆ ਹਾਂ। ਇੱਥੇ ਨਤਮਸਤਕ ਹੋ ਕੇ ਮਨ ਨੂੰ ਦਿਲੀ ਸਕੂਨ ਮਿਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਆਈ.ਏ.ਐੱਸ, ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਆਈ. ਪੀ. ਐੱਸ., ਅਰਵਿੰਦ ਮੀਨਾ ਆਈ. ਪੀ. ਐੱਸ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ, ਐੱਸ.ਪੀ ਗੁਰਦੀਪ ਸਿੰਘ ਗੋਸਲ, ਐਸਡੀਐਮ ਜਸਪ੍ਰੀਤ ਸਿੰਘ, ਡੀ. ਐੱਸ. ਪੀ. ਅਜੇ ਸਿੰਘ, ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ, ਬਾਬਾ ਬਲਵੀਰ. ਸਿੰਘ ਟਿੱਬਾ ਸਾਹਿਬ ਵਾਲੇ ਵੀ ਮੌਜੂਦਾ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e